???? ਅਦਾਲਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਮਰੇ ਵਿਅਕਤੀ ਦੀ ਮੌਤ ਦਾ ਮਾਮਲਾ ਗਰਮਾਇਆ
ਪਟਿਆਲਾ, 15 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ ਦੋਸ਼ੀ ਰਵੀ ਕੁਮਾਰ ਵੱਲੋਂ ਬੀਤੇ ਦਿਨੀਂ ਆਪਣੀ ਪੇਸ਼ੀ ਦੌਰਾਨ ਜ਼ਿਲ੍ਹਾ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰਨ ਦੇ ਮਾਮਲੇ ਵਿੱਚ ਥਾਣਾ ਸਿਵਲ ਲਾਈਨ ਮੁਖੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਇੰਚਾਰਜ ਇੰਸਪੈਕਟਰ ਅੰਮ੍ਰਿਤਵੀਰ ਚਾਹਲ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਲਾਹੌਰੀ ਗੇਟ ਥਾਣੇ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਗਿਆ ਹੈ। ਜਦਕਿ ਇੰਸਪੈਕਟਰ ਸ਼ਿਵਰਾਜ ਸਿੰਘ ਢਿੱਲੋਂ ਨੂੰ ਹੁਣ ਲਾਹੌਰੀ ਗੇਟ ਥਾਣਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਕਾਰਵਾਈ ਰੰਗੇ ਸ਼ਾਹ ਕਲੋਨੀ ਦੇ ਰਹਿਣ ਵਾਲੇ ਰਵੀ ਕੁਮਾਰ ਦੇ ਮਾਮਲੇ ਵਿੱਚ ਕੀਤੀ ਗਈ ਹੈ, ਜਿਸਨੇ ਜ਼ਿਲ੍ਹਾ ਅਦਾਲਤ ਦੀ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।
