newslineexpres

Home Chandigarh ???? ਜੇਲ੍ਹ ‘ਚੋਂ ਜ਼ਮਾਨਤ ਤੇ ਰਿਹਾਅ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ

???? ਜੇਲ੍ਹ ‘ਚੋਂ ਜ਼ਮਾਨਤ ਤੇ ਰਿਹਾਅ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ

by Newslineexpres@1

ਪਟਿਆਲਾ/ਨਾਭਾ, 16 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਬਾਅਦ ਅੱਜ ਜੇਲ੍ਹ ‘ਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆ ਗਏ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੇ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਭਾਵੇਂ ਜ਼ਮਾਨਤ ਦੇ ਦਿੱਤੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਉਨ੍ਹਾਂ ਦੀ ਜੇਲ੍ਹ ‘ਚੋਂ ਰਿਹਾਈ ਨਹੀਂ ਹੋ ਸਕੀ ਸੀ।

ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਤੋਂ ਵੱਧ ਸਮੇਂ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਇਸ ਦੌਰਾਨ ਧਰਮਸੋਤ ਨੇ ਕਿਹਾ ਕਿ, “ਮੈਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ, ਮੈਂ ਕੋਰਟ ਦਾ ਧੰਨਵਾਦ ਕਰਦਾ ਹਾਂ। ਮੈਨੂੰ ਨਿਆਪਾਲਿਕਾ ‘ਤੇ ਵਿਸ਼ਵਾਸ ਹੈ।”

Related Articles

Leave a Comment