newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਪੰਜਾਬ ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

by Newslineexpres@1

ਪਟਿਆਲਾ, 16 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੇ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿੱਚ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ.ਟੈਸਟ ਜ਼ਰੂਰੀ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਕੱਠ ਦੀ 50 ਫੀਸਦੀ ਦੀ ਸਮਰੱਥਾ ਨਾਲ ਇੰਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿੱਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਦੇ ਨਾਲ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਯਿਅਮ, ਚਿੜਿਆਘਰ ਆਦਿ ਨੂੰ ਆਪਣੀ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ, ਬਸ਼ਰਤੇ ਕਿ ਹਾਜ਼ਰ ਸਟਾਫ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਇਹ ਕੋਵਿਡ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ।
ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ, ਜਾਂ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿੱਚ ਨਿੱਜ਼ੀ ਤੌਰ ‘ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਦੇ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਉਪਲਬੱਧ ਰਹੇਗਾ।
ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉਚ ਵਿਦਿਅਕ ਸੰਸਥਾਵਾਂ ਨੂੰ ਖੋਲਣ ਦੀ ਛੋਟ ਇਸ ਸ਼ਰਤ ‘ਤੇ ਦਿੱਤੀ ਗਈ ਹੈ ਕਿ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਇਆ ਹੋਵੇ ਜਾਂ ਫੇਰ ਕੋਵਿਡ ਤੋਂ ਹਾਲ ਹੀ ਵਿੱਚ ਠੀਕ ਹੋਣ ਦੀ ਸੂਰਤ ‘ਚ ਹੀ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹਿਕੇ ਪੜ੍ਹ ਸਕਦੇ ਹਨ ਤੇ ਆਨ ਲਾਈਨ ਕਲਾਸਾਂ ਦਾ ਵਿਕਲਪ ਵੀ ਜਾਰੀ ਰੱਖਿਆ ਜਾਵੇਗਾ। ਇਸੇ ਤਰ੍ਹਾਂ ਸਕੂਲਾਂ ‘ਚ ਵੀ ਸਟਾਫ਼ ਦਾ ਮੁਕੰਮਲ ਟੀਕਾਕਰਨ ਲਾਜ਼ਮੀ ਹੈ ਤੇ ਆਨ ਲਾਈਨ ਕਲਾਸਾਂ ਵੀ ਲਗਾਈਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ‘ਤੇ ਸਖ਼ਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਡਿਜਾਸਟਰ ਮੈਨੇਜਮੈਟ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Comment