newslineexpres

Joe Rogan Podcasts You Must Listen
Home Education ???? ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ

???? ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ

by Newslineexpres@1

ਪਟਿਆਲਾ/ਘਨੌਰ, 17 ਅਪ੍ਰੈਲਨਿਊਜ਼ਲਾਈਨ ਐਕਸਪ੍ਰੈਸ – ਹਲਕਾ ਘਨੌਰ ਅਧੀਨ ਪੈਂਦੇ ਪਿੰਡ ਕਪੂਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਨੂੰ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਅਧਿਆਪਕ ‘ਤੇ ਸਕੂਲ ਦੀ ਵਿਦਿਆਰਥਣ ਨੂੰ ਭਵਿੱਖ ਦੀ ਪੜ੍ਹਾਈ ਵਿੱਚ ਮਦਦ ਕਰਨ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਉਕਤ ਅਧਿਆਪਕ ਹਰਿਆਣਾ ਦੇ ਸ਼ਾਹਬਾਦ ਦਾ ਰਹਿਣ ਵਾਲਾ ਹੈ। ਲੈਕਚਰਾਰ ਮਨਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਵਿਸ਼ੇ ਦਾ ਅਧਿਆਪਕ ਹੈ। ਸਾਧਨਾਂ ਦੀ ਘਾਟ ਕਾਰਨ ਮਨਜੀਤ ਸਿੰਘ ਕਈ ਵਾਰ ਕਾਰ ਦੀ ਮਦਦ ਨਾਲ ਪੀੜਤ ਨੂੰ ਉਸਦੇ ਪਿੰਡ ਛੱਡ ਦਿੰਦਾ ਸੀ। ਪੀੜਤਾ ਨੇ ਇਸ ਸਾਲ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਪੀੜਤਾ ਨੂੰ ਅੱਗੇ ਦੀ ਪੜ੍ਹਾਈ ਵਿੱਚ ਮਦਦ ਕਰਨ ਦੇ ਬਹਾਨੇ ਕਾਰ ਵਿੱਚ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਅਤੇ ਕਾਰ ਵਿੱਚ ਉਸਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਜਬਰ ਜਨਾਹ ਕੀਤਾ। 

ਇਹ ਘਟਨਾ 5 ਮਾਰਚ ਨੂੰ ਵਾਪਰੀ ਦੱਸੀ ਜਾ ਰਹੀ ਹੈ। ਪੀੜਤਾ ਨੇ ਪਰਿਵਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਪੀੜਤਾ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਾਮਲਾ ਗੰਭੀਰ ਹੋਣ ਕਰਕੇ ਪੁਲਿਸ ਨੇ ਜਬਰ ਜਨਾਹ ਕਰਨ ਵਾਲੇ ਅਧਿਆਪਕ ਨੂੰ ਗਿਰਫ਼ਤਾਰ ਕਰ ਲਿਆ ।

Related Articles

Leave a Comment