newslineexpres

Home Latest News ???? ਨੂਹ ’ਚ ਵੱਡਾ ਹਾਦਸਾ – ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਤੇਜ਼ ਪਿਕਅੱਪ ਨੇ ਮਾਰੀ ਟੱਕਰ, 6 ਦੀ ਮੌਤ

???? ਨੂਹ ’ਚ ਵੱਡਾ ਹਾਦਸਾ – ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਤੇਜ਼ ਪਿਕਅੱਪ ਨੇ ਮਾਰੀ ਟੱਕਰ, 6 ਦੀ ਮੌਤ

by Newslineexpres@1

???? ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਹਾਦਸਾ, 6 ਦੀ ਮੌਤ, 5 ਜਖਮੀ

ਗੁਰੂਗ੍ਰਾਮ, 26 ਅਪਰੈਲ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਨੂਹ ਦੇ ਫਿਰੋਜ਼ਪੁਰ ਝਿਰਕਾ ਪੁਲੀਸ ਸਟੇਸ਼ਨ ਅਧੀਨ ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਇਬਰਾਹਿਮਬਾਸ ਪਿੰਡ ਨੇੜੇ ਅੱਜ ਸਵੇਰੇ ਤੇਜ਼ ਰਫ਼ਤਾਰ ਪਿਕ-ਅੱਪ ਗੱਡੀ ਨੇ ਸਫਾਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਛੇ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 5 ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਹਾਦਸਾ ਸਵੇਰੇ 10:00 ਵਜੇ ਦੇ ਕਰੀਬ ਉਦੋਂ ਹੋਇਆ ਜਦੋਂ ਲਗਪਗ 11 ਸਫਾਈ ਕਰਮਚਾਰੀ ਐਕਸਪ੍ਰੈਸਵੇਅ ਦੀ ਸਫਾਈ ਕਰ ਰਹੇ ਸਨ। ਅਚਾਨਕ ਇੱਕ ਤੇਜ਼ ਰਫ਼ਤਾਰ ਪਿਕ-ਅੱਪ ਗੱਡੀ ਨੇ ਇਨ੍ਹਾਂ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ 6 ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਾਲੀ ਥਾਂ ’ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਿੱਚ ਮਦਦ ਕੀਤੀ। ਇਸ ਦੌਰਾਨ ਸੜਕ ’ਤੇ ਭਾਰੀ ਭੀੜ ਇਕੱਠੀ ਹੋ ਗਈ। ਐਂਬੂਲੈਂਸਾਂ, ਸੜਕ ਸੁਰੱਖਿਆ ਏਜੰਸੀ ਦੀਆਂ ਗੱਡੀਆਂ ਅਤੇ ਪੁਲੀਸ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੰਜ ਮ੍ਰਿਤਕ ਖੇੜੀ ਕਲਾਂ ਪਿੰਡ ਦੇ ਵਸਨੀਕ ਅਤੇ ਇਕ ਝਿਮਰਾਵਤ ਪਿੰਡ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਿਕਅੱਪ ਡਰਾਈਵਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜੋ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਿਹਾ।

Related Articles

Leave a Comment