ਨਵੀਂ ਦਿੱਲੀ, 26 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਪਹਿਲਗਾਮ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਮੀਡੀਆ ਚੈਨਲਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦਾ ਸਿੱਧਾ ਪ੍ਰਸਾਰਣ ਕਰਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ। ਮੰਤਰਾਲੇ ਨੇ ਕਿਹਾ ਹੈ, ‘ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ, ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦਾ ਸਿੱਧਾ ਪ੍ਰਸਾਰਣ ਨਾ ਕਰੋ।’ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਸ਼ਮੀਰ ਦੇ ਪਹਿਲਗਾਮ ਹਮਲੇ ਦੌਰਾਨ ਇਹ ਸਲਾਹ ਜਾਰੀ ਕੀਤੀ ਹੈ। 26 ਅਪ੍ਰੈਲ, 2025 ਨੂੰ ਜਾਰੀ ਇੱਕ ਬਿਆਨ ਵਿੱਚ, ਮੰਤਰਾਲੇ ਨੇ ਕਿਹਾ ਹੈ ਕਿ ਸਥਿਤੀ ਦੇ ਮੱਦੇਨਜ਼ਰ, ਮੀਡੀਆ ਚੈਨਲਾਂ ਨੂੰ ਰਾਸ਼ਟਰੀ ਹਿੱਤ ਵਿੱਚ ਲਾਈਵ ਕਵਰੇਜ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ। ਐਡਵਾਈਜ਼ਰੀ ਵਿੱਚ 8 ਹਦਾਇਤਾਂ ਦਿੱਤੀਆਂ ਗਈਆਂ ਹਨ।


