???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਸ੍ਰੀ ਪਰਸ਼ੂਰਾਮ ਜੀ ਦਾ ਜਨਮ ਦਿਵਸ
ਪਟਿਆਲਾ, 28 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਸਕੂਲ “ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੜੀ ਸ਼ਰਧਾ ਨਾਲ ਭਗਵਾਨ ਸ੍ਰੀ ਪਰਸ਼ੂਰਾਮ ਜੀ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜੀਵਨ ਅਤੇ ਸਨਾਤਨ ਸੰਸਕ੍ਰਿਤੀ ਬਾਰੇ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਦਸਵੀਂ ਕਲਾਸ ਦੀ ਵਿਦਿਆਰਥਣ ਈਸ਼ਾ ਵਰਮਾ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਵਸ ਸ਼ਰਧਾ ਨਾਲ ਭਜਨ ਗਾ ਕੇ ਮਨਾਇਆ ਗਿਆ।
Newsline Express
