ਪਟਿਆਲਾ, 6 ਮਈ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਸਰਕਾਰ ਵਲੋਂ 7 ਮਈ ਨੂੰ ਪੂਰੇ ਦੇਸ਼ ਵਿਚ ਜੰਗ ਦੀ ਟ੍ਰੇਨਿੰਗ ਅਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਸਬੰਧੀ ਮੌਕ ਡਰਿੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਕਾ ਰਾਮ ਵਰਮਾ ਨੇ ਦੱਸਿਆ ਕਿ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਐਨ.ਸੀ.ਸੀ ਕੈਡੇਟ, ਐਨ.ਐਸ.ਐਸ ਵੰਲਟੀਅਰ, ਸਕਾਊਟ ਗਾਈਡ ਅਤੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਕਰਮਚਾਰੀਆਂ ਦੀ ਸਹਾਇਤਾ ਨਾਲ 7 ਮਈ ਨੂੰ ਸਵੇਰੇ 9 ਵਜੇ ਵੀਰ ਹਕੀਕਤ ਰਾਏ ਸਕੂਲ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਸਰਲਾ ਭਟਨਾਗਰ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
