ਪਟਿਆਲਾ, 13 ਮਈ – ਨਿਊਜ਼ਲਾਈਨ ਐਕਸਪ੍ਰੈਸ – ਭੁਨਰਹੇੜੀ ਬਲਾਕ ਵਿੱਚ ਪੈਂਦੇ ਸਰਕਾਰੀ ਮਿਡਲ ਸਕੂਲ ਖੁੱਡਾ ਵਿਖੇ ਪਿੰਡ ਵਾਸੀਆਂ ਨੇ ਆਰ. ਓ ਭੇਂਟ ਕੀਤਾ। ਪਿੰਡ ਦੇ ਰਹਿਣ ਵਾਲੇ ਗੁਰਜੀਤ ਸਿੰਘ, ਗਗਨਦੀਪ, ਪ੍ਰਿੰਸ, ਜੰਗ ਸਿੰਘ ਅਤੇ ਗਗਨਜੋਤ ਵੱਲੋਂ ਆਰ ਓ ਭੇਂਟ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਰਾਜਵਿੰਦਰ ਕੌਰ ਨੇ ਦਾਨੀ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਣੀ ਜੀਵਨ ਦਾ ਆਧਾਰ ਹੈ, ਸਾਨੂੰ ਪਾਣੀ ਦੀ ਬਚਤ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸਕੂਲ ਅਧਿਆਪਕ ਪਾਇਲ, ਰਚਨਾ, ਜਤਿੰਦਰ ਸਿੰਘ ਅਤੇ ਸਮੂਹ ਸਕੂਲ ਵਿਦਿਆਰਥੀ ਮੌਜੂਦ ਸਨ।
previous post