???? ਪੰਜਾਬ ਪੁਲਿਸ ਦੀ ਵੱਡੀ ਸਫਲਤਾ
???? 425 ਕਰੋੜ ਰੁਪਏ ਦੀ 85 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 16 ਮਈ – ਨਿਊਜ਼ਲਾਈਨ ਐਕਸਪ੍ਰੈਸ – ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ 31 ਮਈ ਤੱਕ ਰਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਤੇ ਉਪਰਾਲੇ ਕਰ ਰਹੀ ਹੈ, ਉਥੇ ਹੀ ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ 425 ਕਰੋੜ ਰੁਪਏ ਮੁੱਲ ਦੀ 85 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਪ੍ਰਗਟਾਵਾ ਡੀ ਜੀ ਪੀ ਗੌਰਵ ਯਾਦਵ ਨੇ ਅੱਜ ਕੀਤਾ ਅਤੇ ਕਿਹਾ ਕਿ ਸੂਬੇ ਵਿਚੋਂ 31 ਮਈ ਤੱਕ ਨਸ਼ੇ ਦਾ ਖਾਤਮਾ ਕਰ ਦਿੱਤਾ ਜਾਵੇਗਾ।
