Skip to main content

newslineexpres

Joe Rogan Podcasts You Must Listen
Home Education ???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਨਤੀਜਾ ਰਿਹਾ ਸ਼ਾਨਦਾਰ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਨਤੀਜਾ ਰਿਹਾ ਸ਼ਾਨਦਾਰ

by Newslineexpres@1

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਨਤੀਜਾ ਰਿਹਾ ਸ਼ਾਨਦਾਰ

???? ਸਕੂਲ ਅਧਿਆਪਕ ਤੇ ਮਾਪੇ ਹੋਏ ਖੁਸ਼

    ਪਟਿਆਲਾ, 16 ਮਈ – ਨਿਊਜ਼ਲਾਈਨ ਐਕਸਪ੍ਰੈਸ –  ਪਟਿਆਲਾ ਦੇ ਪ੍ਰਸਿੱਧ “ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ” ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਦਸਵੀਂ ਕਲਾਸ ਦਾ ਨਤੀਜਾ 100% ਰਿਹਾ। ਸਕੂਲ ਦੇ 68 ਵਿਦਿਆਰਥੀਆਂ ਨੇ ਦਸਵੀਂ ਦੀ ਬੋਰਡ ਪ੍ਰੀਖਿਆ ਦਿੱਤੀ, ਜਿਸ ਵਿੱਚ ਰਾਖੀ ਨੇ 88.76% ਅੰਕ ਲੈ ਕੇ ਪਹਿਲਾ ਸਥਾਨ, ਬਿਸਮੀ, ਨੰਦਨੀ, ਸਾਲੂ, ਅਗਰਿਮ ਅਤੇ ਚਿਰਾਗ ਨੇ 85% ਅੰਕ ਲੈ ਕੇ ਦੂਜਾ ਸਥਾਨ ਤੇ ਸੁਨੇਹਾ ਨੇ 84% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।
20 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸਕੂਲ ਦੇ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ।


ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਅਤੇ ਸਕੂਲ ਸਭਾ ਦੇ ਪ੍ਰਧਾਨ ਸ਼੍ਰੀ ਵਿਪਨ ਸ਼ਰਮਾ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਹਾਰ ਪਾ ਕੇ ਟਰਾਫੀਆਂ ਦੇ ਕੇ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨਿਤ ਕਰਕੇ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਉਹਨਾਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਜੀ ਨੇ ਸਕੂਲ ਸਭਾ ਦੇ ਪ੍ਰਧਾਨ ਸ੍ਰੀ ਵਿਪਨ ਸ਼ਰਮਾ ਜੀ ਨੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।    Newsline Express

Related Articles

Leave a Comment