ਚੰਡੀਗੜ੍ਹ, 20 ਮਈ : ਨਿਊਜ਼ਲਾਈਨ ਐਕਸਪ੍ਰੈਸ – ਲਗਾਤਾਰ ਵਧ ਰਹੇ ਤਾਪਮਾਨ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋਣਗੀਆਂ। ਦੁਬਾਰਾ ਸਕੂਲ 1 ਜੁਲਾਈ ਤੋਂ ਲੱਗਣਗੇ। ਇਹ ਛੁੱਟੀਆਂ ਕੁੱਲ 39 ਦਿਨਾਂ ਲਈ ਹੋਣਗੀਆਂ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਤੋਂ ਬਾਅਦ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸਕੂਲ ਜਲਦੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪ੍ਰਾਈਵੇਟ ਸਕੂਲਾਂ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ ਪਰ ਉਹ ਵੀ ਜਲਦੀ ਹੀ ਅਜਿਹਾ ਹੀ ਫੈਸਲਾ ਲੈ ਸਕਦੇ ਹਨ।
previous post