ਪਟਿਆਲਾ, 21 ਮਈ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ‘ਨਸ਼ਾ ਨਾਸ਼ ਕਰਦਾ ਹੈ’ ਨੁਕੜ ਨਾਟਕ ਦਾ ਮੰਚਨ ਕੀਤਾ ਗਿਆ। ਪੰਜਾਬ ਸਰਕਾਰ ਦੁਆਰਾ ਚਲਾਏ “ਯੁੱਧ ਨਸ਼ਿਆਂ ਵਿਰੁੱਧ” ਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਦੁਆਰਾ ਦਿੱਤੇ ਨਿਰਦੇਸ਼ਾਂ ਅਤੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਅਭਿਨੈ ਕਲਾ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਨੁਕੜ ਨਾਟਕ ਦਾ ਮੰਚਨ ਕੀਤਾ।

ਇਸ ਨਾਟਕ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਦੀਆਂ ਬੁਰਾਈਆਂ ਤੋਂ ਜਾਣੂ ਕਰਵਾਉਂਦਿਆਂ ਉਹਨਾਂ ਨੂੰ ਹਮੇਸ਼ਾ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਤੇ ਸਾਰੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਦੀ ਸਹੁੰ ਚੁਕਾਈ ਗਈ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਨਾਟਕ ਦਾ ਮੰਚਨ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀ ਬੁਰਾਈ ਤੋਂ ਦੂਰ ਰਹਿਣ ਲਈ ਅਤੇ ਆਲੇ – ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।