Skip to main content

newslineexpres

Breaking News
Joe Rogan Podcasts You Must Listen
Home Chandigarh ???? ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰਨ ਲਈ ਨੋਟੀਫਿਕੇਸ਼ਨ ਜਾਰੀ

???? ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰਨ ਲਈ ਨੋਟੀਫਿਕੇਸ਼ਨ ਜਾਰੀ

by Newslineexpres@1

???? ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਹੋਏ ਸ਼ਾਮਲ

???? ਰਾਜਪੁਰਾ ਸਬ-ਡਵੀਜ਼ਨ ਦੇ 8 ਪਿੰਡ ਬਨੂੰੜ ਸਬ-ਡਵੀਜ਼ਨ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 22 ਮਈ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਪਟਿਆਲਾ ਜ਼ਿਲ੍ਹਾ ਦੇ ਗੁਰਦਿੱਤਪੁਰਾ, ਊਮਾ, ਚੰਗੇੜਾ, ਮਾਣਕਪੁਰ, ਉੱਚਾ ਖੇੜਾ, ਖੇੜਾ ਗੱਜੂ, ਲੇਹਲਾਂ, ਹਦਾਇਤਪੁਰਾ, ਇਹ 8 ਪਿੰਡ ਹੁਣ ਮੋਹਾਲੀ ਜਿਲ੍ਹੇ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਨੂੰ ਪਟਿਆਲਾ ਵਿੱਚ ਸ਼ਾਮਲ ਨਾ ਕਰਨ ਲਈ ਜ਼ਿਲ੍ਹੇ ਦੇ ਵਕੀਲਾਂ ਅਤੇ ਹੋਰਾਂ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਸੀ।

ਦੁੱਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਲੰਮੇ ਸਮੇਂ ਤੋਂ ਲੋਕ ਇਨ੍ਹਾਂ ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਸਨ ਅਤੇ ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ ਤੇ ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੋਣ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਰੋੜਾਂ ਤੱਕ ਪਹੁੰਚ ਜਾਵੇਗੀ ਕਿਉਂਕਿ ਮੋਹਾਲੀ ਦਾ ਸਰਕਲ ਰੇਟ ਕਾਫ਼ੀ ਉੱਚਾ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਰੀਅਲ ਅਸਟੇਟ ਕਾਰੋਬਾਰ ਪ੍ਰਫੁਲੱਤ ਹੋਣ ਦੀ ਸੰਭਾਵਨਾ ਹੈ। ਇਹ ਬਦਲਾਅ ਸਬ-ਤਹਿਸੀਲ ਬਨੂੜ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ। 
Newsline Express

Related Articles

Leave a Comment