newslineexpres

Home Latest News ???? ਸ਼ਹੀਦੀ ਦਿਵਸ ਮੌਕੇ ਲਗਾਈ ਛਬੀਲ

???? ਸ਼ਹੀਦੀ ਦਿਵਸ ਮੌਕੇ ਲਗਾਈ ਛਬੀਲ

by Newslineexpres@1

ਪਟਿਆਲਾ, 30 ਮਈ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਸਕੂਲ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਤੇ ਸਕੂਲ ਵਿਦਿਆਰਥਣ ਈਸ਼ਾ ਵਰਮਾ ਦੁਆਰਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਉਹਨਾਂ ਦੁਆਰਾ ਦਿੱਤੀਆਂ ਸ਼ਹਾਦਤਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਨੂੰ ਗੁਰੂਆਂ ਦੀ ਧਰਤੀ ਪੰਜਾਬ ਦੇ ਇਤਿਹਾਸ ਤੇ ਗੁਰੂਆਂ ਦੁਆਰਾ ਦਿੱਤੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਣ ਤੇ ਉਹਨਾਂ ਪ੍ਰਤੀ ਸ਼ਰਧਾ ਭਾਵਨਾ ਰੱਖਦੇ ਹੋਏ ਆਪਣੇ ਜੀਵਨ ਵਿੱਚ ਗੁਰੂਆਂ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਬੜੀ ਸ਼ਰਧਾ ਭਾਵਨਾ ਦੇ ਨਾਲ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਮਿੱਠੇ ਜਲ ਤੇ ਜਲਜੀ਼ਰੇ ਦੀ ਛਬੀਲ ਲਗਾਈ ਗਈ।

Related Articles

Leave a Comment