newslineexpres

Home Latest News ਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀਆਂ ਅਗੇਤੀਆਂ ਤਿਆਰੀਆਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀਆਂ ਅਗੇਤੀਆਂ ਤਿਆਰੀਆਂ ਸਬੰਧੀ ਮੀਟਿੰਗ

by Newslineexpres@1

ਪਟਿਆਲਾ, 20 ਅਗਸਤ: ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੋਰੋਨਾ ਵਾਇਰਸ ਮਹਾਂਮਾਰੀ ਦੀ ਸੰਭਾਵਤ ਤੀਜੀ ਲਹਿਰ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਝੋਨੇ ਦੀ ਫ਼ਸਲ ਦੀ ਖਰੀਦ ਸਬੰਧੀਂ ਅਗੇਤੀਆਂ ਤਿਆਰੀਆਂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਤੋਂ ਇਲਾਵਾ ਜ਼ਿਲ੍ਹਾ ਖੁਰਾਕ ਤੇ ਪੂਰਤੀ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਅਤੇ ਜ਼ਿਲ੍ਹਾ ਸਿਸਟਮ ਮੈਨੇਜਰ ਸੁਖਮੰਦਰ ਸਿੰਘ ਵੀ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਸਾਰੀਆਂ ਮਾਰਕੀਟ ਅਧੀਨ ਆਉਂਦੀਆਂ 105 ਮੰਡੀਆਂ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰ ਕੀਤੀਆਂ ਜਾਣ ਵਾਲੀਆਂ ਵਾਧੂ ਮੰਡੀਆਂ ਤੇ ਖਰੀਦ ਕੇਂਦਰਾਂ ਬਾਬਤ ਹੁਣੇ ਤੋਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇੇ।
ਡਿਪਟੀ ਕਮਿਸ਼ਨਰ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਉਹ ਅਜਿਹੇ ਵਾਧੂ ਨਵੇਂ ਯਾਰਡ ਤੇ ਸਬ ਯਾਰਡ ਬਣਾਉਣ ਲਈ ਸਾਰੀ ਪ੍ਰਕ੍ਰਿਆ ਮੁਕੰਮਲ ਕਰਕੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਲੰਘੇ ਸੀਜਨ ਦੌਰਾਨ ਪਹਿਲਾਂ ਕਣਕ, ਫੇਰ ਝੋਨੇ ਦੀ ਫ਼ਸਲ ਅਤੇ ਇਸ ਵਾਰ ਕਣਕ ਦੀ ਸੁਚੱਜੀ ਖਰੀਦ ਕਰਵਾਈ ਹੈ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਲਈ ਆਗਾਮੀ ਝੋਨੇ ਦੀ ਫ਼ਸਲ ਦੀ ਸੁਚੱਜੀ ਖਰੀਦ ਲਈ ਹੁਣੇ ਤੋਂ ਵਾਧੂ ਮੰਡੀਆਂ ਬਣਾਉਣ ਦੀ ਪ੍ਰਕ੍ਰਿਆ ਉਲੀਕੀ ਗਈ ਹੈ ਤਾਂ ਕਿ ਕੋਵਿਡ ਮਾਮਲਿਆਂ ਦੇ ਵਧਣ ਦੀ ਸੂਰਤ ‘ਚ ਕਿਸਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ ਅਤੇ ਫ਼ਸਲ ਦੀ ਖਰੀਦ ਵੀ ਨਿਰਵਿਘਨ ਕਰਵਾਈ ਜਾ ਸਕੇ।

Related Articles

Leave a Comment