newslineexpres

Joe Rogan Podcasts You Must Listen
Home Education ???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ “ਵਿਸ਼ਵ ਤੰਬਾਕੂ ਰਹਿਤ ਦਿਵਸ”

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ “ਵਿਸ਼ਵ ਤੰਬਾਕੂ ਰਹਿਤ ਦਿਵਸ”

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ “ਵਿਸ਼ਵ ਤੰਬਾਕੂ ਰਹਿਤ ਦਿਵਸ”

???? ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹੋ ਤੇ ਚੰਗਾ ਭਵਿੱਖ ਬਣਾਓ : ਪ੍ਰਿੰਸੀਪਲ ਸਰਲਾ ਭਟਨਾਗਰ

   ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਦੀ ਯੋਗ ਅਗਵਾਈ ਅਧੀਨ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਐਨਐਸਐਸ ਵਲੰਟੀਅਰਾਂ ਨੂੰ ਨਸ਼ਿਆਂ ਦੇ ਵੱਧ ਰਹੇ ਦੁਸ਼ਟ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਐਨਐਸਐਸ ਵਲੰਟੀਅਰਾਂ ਵੱਲੋਂ ਐਂਟੀ ਤੰਬਾਕੂ-ਡੇ ਉਤੇ ਬਣਾਏ ਪੋਸਟਰਾਂ ਤੰਬਾਕੂ ਦਾ ਨਾ ਕਰਨ ਦਾ ਸੰਦੇਸ਼ ਦਿੱਤਾ। ਐਨਐਸਐਸ ਪ੍ਰੋਗਰਾਮ ਅਫਸਰ ਰਵਿੰਦਰ ਕੌਰ ਨੇ ਵਲੰਟੀਅਰਾਂ ਤੇ ਉਨ੍ਹਾਂ ਦੇ ਕੋਚਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਸਮੂਹ ਵਲੰਟੀਅਰਾਂ ਨੂੰ ਸੰਬੋਧਿਤ ਕਰਦਿਆਂ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਜੀਵਨ ਨੂੰ ਚੰਗੇ ਪਾਸੇ ਲਗਾਉਣ ਦੀ ਪ੍ਰੇਰਨਾ ਦਿੱਤੀ।
Newsline Express

Related Articles

Leave a Comment