newslineexpres

Home EMPLOYEES ???? ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰਾਜਵੰਤ ਕੌਰ ਪੰਜਾਬੀ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ  ਸੰਭਾਲਿਆ ਅਹੁਦਾ

???? ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰਾਜਵੰਤ ਕੌਰ ਪੰਜਾਬੀ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ  ਸੰਭਾਲਿਆ ਅਹੁਦਾ

by Newslineexpres@1

???? ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰਾਜਵੰਤ ਕੌਰ ਪੰਜਾਬੀ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

???? ਪ੍ਰਿੰਸੀਪਲ ਸਤਵੀਰ ਸਿੰਘ ਅਤੇ ਹੋਰਾਂ ਨੇ ਡਾ. ਪੰਜਾਬੀ ਨੂੰ ਕੀਤੀਆਂ ਸ਼ੁਭਕਾਮਨਾਵਾਂ ਭੇਂਟ

  ਪਟਿਆਲਾ, 2 ਜੂਨ – ਰਵਿੰਦਰ ਕੁਮਾਰ ਬਾਲੀ / ਨਿਊਜ਼ਲਾਈਨ ਐਕਸਪ੍ਰੈਸ –   ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰਾਜਵੰਤ ਕੌਰ ਪੰਜਾਬੀ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਨੇ ਐੱਮ.ਏ. (ਪੰਜਾਬੀ ਅਤੇ ਧਰਮ ਅਧਿਐਨ) ਅਤੇ ਪੀ-ਐੱਚ.ਡੀ. ਆਦਿ ਉਚ ਅਕਾਦਮਿਕ ਡਿਗਰੀਆਂ ਪ੍ਰਾਪਤ ਕਰਨ ਦੇ ਨਾਲ਼ ਉਰਦੂ ਅਤੇ ਫ਼ਾਰਸੀ ਜ਼ੁਬਾਨਾਂ ਵਿਚ ਤਾਲੀਮ ਪ੍ਰਾਪਤ ਕਰਨ ਉਪਰੰਤ ਪਹਿਲਾਂ ਯੂਨੀਵਰਸਿਟੀ ਵਿੱਚ ਸਥਿਤ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਤਕਨੀਕੀ ਵਿਕਾਸ ਦਾ ਉਚਤਮ ਕੇਂਦਰ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾਈਆਂ ਹਨ। ਉਹ ਸਾਲ 2011 ਦੌਰਾਨ ਪੰਜਾਬੀ ਵਿਭਾਗ ਵਿਖੇ ਬਤੌਰ ਅਸਿਸਟੈਂਟ ਪ੍ਰੋਫ਼ੈਸਰ ਹਾਜ਼ਰ ਹੋਏ ਸਨ।
ਅੱਜ ਆਪਣਾ ਚਾਰਜ ਸੰਭਾਲਣ ਉਪਰੰਤ ਡਾ. ਪੰਜਾਬੀ ਨੇ ਵਾਹਿਗੁਰੂ ਦੇ ਸ਼ੁਕਰਾਨੇ ਦੇ ਨਾਲ਼ ਨਾਲ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਉਸ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਣਾ ਬੜੇ ਫ਼ਖ਼ਰ ਵਾਲੀ ਗੱਲ ਹੈ ਜਿਸ ਦੀ ਵਾਗਡੋਰ ਵੱਡੇ ਅਤੇ ਸਥਾਪਿਤ ਵਿਦਵਾਨ ਅਧਿਆਪਕਾਂ ਦੇ ਹੱਥ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਪਣੇ ਵਿਭਾਗ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਨੂੰ ਉਸਾਰੂ ਖੋਜਾਤਮਕ ਕਾਰਜਾਂ, ਨਵੀਆਂ ਅਧਿਐਨ ਅਤੇ ਅਧਿਆਪਨ ਵਿਧੀਆਂ ਅਤੇ ਠੋਸ ਕਿਸਮ ਦੀਆਂ ਕਾਨਫਰੰਸਾਂ ਅਤੇ ਸੈਮੀਨਾਰਾਂ ਦੇ ਮਾਧਿਅਮ ਦੁਆਰਾ ਸਿਖ਼ਰਾਂ ਉੱਤੇ ਲਿਜਾਣ ਦੀ ਪੁਰਜ਼ੋਰ ਕੋਸ਼ਿਸ਼ ਰਹੇਗੀ।
ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ,ਯੋਜਨਾ ਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ, ਡਾ. ਪੁਸ਼ਪਿੰਦਰ ਕੌਰ, ਮੁੱਖ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ, ਸਾਬਕਾ ਮੁਖੀ ਡਾ. ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ, ਮੁਖੀ, ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਰਹੇ।
ਜ਼ਿਕਰਯੋਗ ਹੈ ਕਿ ਡਾ. ਰਾਜਵੰਤ ਕੌਰ ‘ਪੰਜਾਬੀ* ਦੀਆਂ ਹੁਣ ਤੱਕ 21 ਪੁਸਤਕਾਂ ਛਪ ਚੁੱਕੀਆਂ ਹਨ ਜਿਨ੍ਹਾਂ ਵਿਚ ਮੌਲਿਕ, ਖੋਜ, ਸੰਪਾਦਨ, ਲਿਪੀਅੰਤ੍ਰਣ, ਅਨੁਵਾਦ ਅਤੇ ਬਾਲ ਸਾਹਿਤ ਆਦਿ ਸ਼ਾਮਿਲ ਹਨ। ਉਹਨਾਂ ਦੀ ਪੁਸਤਕ ‘ਸਿਹਰਾ ਤੇ ਸਿੱਖਿਆ ਸੰਕਲਨ ਅਤੇ ਮੁਲਾਂਕਣ’ ਨੂੰ ਭਾਸ਼ਾ ਵਿਭਾਗ,ਪੰਜਾਬ ਵੱਲੋਂ ਸਾਲ 2010 ਵਿਚ ਸਰਬੋਤਮ ਪੁਸਤਕ ਪੁਰਸਕਾਰ ਪ੍ਰਾਪਤ ਹੋਇਆ ਸੀ। ਵਰਣਨਯੋਗ ਹੈ ਕਿ ਡਾ. ਪੰਜਾਬੀ ਮੌਜੂਦਾ ਸਮੇਂ ਸਾਹਿਤਯ ਅਕਾਦਮੀ ਦਿੱਲੀ ਅਤੇ ਭਾਸ਼ਾ ਵਿਭਾਗ,ਪੰਜਾਬ ਵਰਗੇ ਮਹੱਤਵਪੂਰਨ ਅਦਾਰਿਆਂ ਵੱਲੋਂ ਸੌਂਪੇ ਗਏ ਪ੍ਰਾਜੈਕਟਾਂ ਤੇ ਵੀ ਕੰਮ ਕਰ ਰਹੇ ਹਨ ਅਤੇ 28 ਐੱਮ. ਫਿਲ ਅਤੇ ਪੀ-ਐੱਚ-ਡੀ. ਖੋਜ ਕਾਰਜ ਕਰਵਾ ਚੁੱਕੇ ਹਨ।
ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਪੱਤਰਕਾਰ ਸ੍ਰੀ ਅਸ਼ੋਕ ਵਰਮਾ (ਨਿਊਜ਼ਲਾਈਨ ਐਕਸਪ੍ਰੈਸ), ਪਦਮਸ਼੍ਰੀ ਜਗਜੀਤ ਸਿੰਘ ਦਰਦੀ ਅਤੇ ਪਦਮਸ਼੍ਰੀ ਪ੍ਰਾਣ ਸੱਭਰਵਾਲ ਤੋਂ ਇਲਾਵਾ ਯੂਨੀਵਰਸਿਟੀ ਦੇ ਮਾਡਲ ਸੀਨੀਅਰ ਸੈਕੰਡਰੀ ਸਕੂਲ (ਜਿੱਥੋਂ ਦੇ ਡਾ. ਪੰਜਾਬੀ ਵਿਦਿਆਰਥਣ ਰਹੇ ਹਨ) ਵੱਲੋਂ ਪ੍ਰਿੰਸੀਪਲ ਸਤਵੀਰ ਸਿੰਘ ਅਤੇ ਅਧਿਆਪਕਾਂ ਨੇ ਡਾ. ਪੰਜਾਬੀ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।      Newsline Express

Related Articles

Leave a Comment