Skip to main content

newslineexpres

Breaking News
Joe Rogan Podcasts You Must Listen
Home Chandigarh ???? ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ, 8 ਲੱਖ 78 ਹਜਾਰ ਜੁਰਮਾਨੇ : RTO ਬਬਨਦੀਪ ਸਿੰਘ ਵਾਲੀਆ

???? ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ, 8 ਲੱਖ 78 ਹਜਾਰ ਜੁਰਮਾਨੇ : RTO ਬਬਨਦੀਪ ਸਿੰਘ ਵਾਲੀਆ

by Newslineexpres@1

???? ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ ‘ਤੇ ਗੱਡੀਆਂ ਦੀ ਚੈਕਿੰਗ ਮੌਕੇ ਸਖ਼ਤ ਕਾਰਵਾਈ

???? ਕਿਹਾ, ‘ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ’

ਪਟਿਆਲਾ, 6 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਓਵਰ ਲੋਡਿਡ ਗੱਡੀਆਂ, ਟਰੱਕ, ਟ੍ਰੈਕਟਰ ਟਰਾਲੀਆਂ ਵੱਲੋਂ ਵਪਾਰਕ ਵਰਤੋਂ ਅਤੇ ਟੂਰਿਸਟ ਬੱਸਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖ਼ੁਦ ਤੇ ਏ.ਆਰ.ਟੀ.ਓ. ਪਰਦੀਪ ਸਿੰਘ ਤੇ ਇਨਫੋਰਸਮੈਂਟ ਸਟਾਫ ਵੱਲੋਂ ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ ‘ਤੇ ਗੱਡੀਆਂ ਦੀ ਬੀਤੀ ਸ਼ਾਮ ਤੇ ਦੇਰ ਰਾਤ ਕੀਤੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ ਕੀਤੇ ਗਏ ਅਤੇ 8 ਲੱਖ 78 ਹਜਾਰ ਰੁਪਏ ਜੁਰਮਾਨਾ ਕੀਤਾ ਗਿਆ, ਜਿਨ੍ਹਾਂ ‘ਚ 21 ਓਵਰਲੋਡਿਡ ਟਰੱਕਾਂ ਤੇ ਕਮਰਸ਼ੀਅਲ ਵਰਤੋਂ ਵਾਲੇ ਟ੍ਰੈਕਟਰ ਟਰਾਲੀਆਂ ਦੇ 5 ਚਲਾਨ ਸਮੇਤ 3 ਵਹੀਕਲਾਂ ਵੱਲੋਂ ਨਿਰਧਾਰਤ ਨੇਮਾਂ ਤੋਂ ਵਧ ਚੌੜਾਈ ਦਾ ਸਮਾਨ ਲੱਦਣਾ ਸ਼ਾਮਲ ਹਨ।


ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਵੱਲੋਂ ਜਿੱਥੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਹੋਵੇ, ਉਥੇ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਆਰ.ਟੀ.ਓ. ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਨੇਮਾਂ ਦੀ ਪਾਲਣਾਂ ਨਾ ਕਰਨ ‘ਤੇ ਵੱਡੇ ਹਾਦਸੇ ਵਾਪਰਦੇ ਹਨ ਤੇ ਕਿਸੇ ਦੀ ਕੀਮਤੀ ਜਾਨ ਅਜਾਂਈ ਚਲੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਓਵਰਲੋਡ ਵਾਹਨ, ਨਿਰਧਾਰਤ ਉਚਾਈ ਤੋਂ ਉਚਾ ਮਾਲ ਭਰਨ ਵਾਲੇ, ਟ੍ਰੈਕਟਰ ਟਰਾਲੀ ਦੀ ਵਪਾਰਕ ਮੰਤਵ ਲਈ ਵਰਤੋਂ, ਟੂਰਿਸਟ ਬੱਸ ਦੇ ਪਰਮਿਟ ਦੀ ਗ਼ਲਤ ਵਰਤੋਂ ਸਮੇਤ ਬਿਨ੍ਹਾਂ ਦਸਤਾਵੇਜਾਂ ਦੇ ਪਾਏ ਜਾਣ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Related Articles

Leave a Comment