Skip to main content

newslineexpres

Joe Rogan Podcasts You Must Listen
Home Information ???? ਡਿਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ ਵੱਲੋਂ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ

???? ਡਿਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ ਵੱਲੋਂ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ

by Newslineexpres@1

???? ਮੁਲਾਜਮਾਂ ਨੂੰ ਤਾਕੀਦ, ਨਾਗਰਿਕਾਂ ਨੂੰ ਮਿਲਣ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ

???? ਸੇਵਾ ਕੇਂਦਰ ‘ਚ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ

???? ਲੋਕਾਂ ਨੂੰ ਆਪਣੇ ਕੰਮ ਕਾਜ ਕਰਵਾਉਣ ‘ਚ ਕੋਈ ਮੁਸ਼ਕਿਲ ਨਾ ਆਉਣ ਦੇਣ ਅਧਿਕਾਰੀ ਤੇ ਕਰਮਚਾਰੀ-ਵਿਨੈ ਬੁਬਲਾਨੀ

ਪਟਿਆਲਾ, 10 ਜੂਨ: ਨਿਊਜ਼ਲਾਈਨ ਐਕਸਪ੍ਰੈਸ –
ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਇਸ ਦੌਰਾਨ ਇੱਥੇ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਬਤ ਫੀਡਬੈਕ ਵੀ ਹਾਸਲ ਕੀਤੀ।


ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਸ ਮੌਕੇ ਸੇਵਾ ਕੇਂਦਰ ਦੇ ਇੰਚਾਰਜ ਤੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਆਪਣੇ ਕੰਮ ਕਾਜ ਕਰਵਾਉਣ ਆਉਂਦੇ ਨਾਗਰਿਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆ ਜਾਣ।
ਉਨ੍ਹਾਂ ਨੇ ਇੱਥੇ ਵੱਖ-ਵੱਖ ਸੇਵਾਵਾਂ ਹਾਸਲ ਕਰਨ ਆਏ ਲੋਕਾਂ ਤੋਂ ਕੋਈ ਮੁਸ਼ਕਿਲ ਆਉਣ ਜਾਂ ਸੇਵਾ ਲੈਣ ਸਮੇਂ ਕੋਈ ਵੀ ਔਖਿਆਈ ਆਉਣ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਟੋਕਨ ਦੇਣ ਤੇ ਸੇਵਾਵਾਂ ਪ੍ਰਦਾਨ ਕੀਤੀ ਜਾਣ ਵਾਲੀਆਂ ਖਿੜਕੀਆਂ ‘ਤੇ ਕੰਮ ਕਰਦੇ ਮੁਲਾਜਮਾਂ ਅਤੇ ਇੱਥ ਖੜ੍ਹੈ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਵਿਨੈ ਬੁਬਲਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਹਨ, ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

Related Articles

Leave a Comment