Skip to main content

newslineexpres

Breaking News
Joe Rogan Podcasts You Must Listen
Home Latest News ???? ਵੱਡਾ ਹਾਦਸਾ – ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼, 242 ਯਾਤਰੀ ਸਨ ਸਵਾਰ

???? ਵੱਡਾ ਹਾਦਸਾ – ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼, 242 ਯਾਤਰੀ ਸਨ ਸਵਾਰ

by Newslineexpres@1

ਅਹਿਮਦਾਬਾਦ, 12 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਅਹਿਮਦਾਬਾਦ ਦੇ ਮੇਘਨਗਰ ਆਈਜੀ ਕੰਪਲੈਕਸ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਹ ਇਲਾਕਾ ਹਵਾਈ ਅੱਡੇ ਦੇ ਨੇੜੇ ਹੈ। ਕਿਹਾ ਜਾ ਰਿਹਾ ਹੈ ਕਿ ਇਹ ਏਅਰ ਇੰਡੀਆ ਦਾ ਜਹਾਜ਼ ਹੈ। ਹਾਦਸਾਗ੍ਰਸਤ ਹੋਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਅਸਮਾਨ ‘ਚ ਧੂੰਏਂ ਦਾ ਗੁਬਾਰ ਦਿਖਾਈ ਦੇ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਵਿੱਚ 242 ਯਾਤਰੀ ਸਵਾਰ ਸਨ।

ਮੀਡੀਆ ਰਿਪੋਰਟਾਂ ਅਨੁਸਾਰ, ਇਹ ਇੱਕ ਯਾਤਰੀ ਜਹਾਜ਼ ਹੈ ਅਤੇ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਦੇ ਹੀ ਇਹ ਹਾਦਸਾਗ੍ਰਸਤ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਮੁਤਾਬਕ ਜਹਾਜ਼ ਅਹਿਮਦਾਬਾਦ ਸਥਿਤ ਬੀਜੇ ਮੈਡੀਕਲ ਕਾਲਜ ਦੇ ਡਾਕਟਰਾਂ ਦੀ ਰਿਹਾਇਸ਼ੀ ਕੁਆਰਟਰਾਂ ਵਾਲੀ ਇਮਾਰਤ ਦੇ ਉਤੇ ਤੇ ਹਾਦਸਾਗ੍ਰਸਤ ਹੋਇਆ ਹੈ। ਹਾਦਸਾ ਜਹਾਜ਼ ਦੇ ਹਵਾਈ ਅੱਡੇ ਦੀ ਬਾਊਂਡਰੀ ਵਾਲ ਨਾਲ ਟਕਰਾਉਣ ਕਰਕੇ ਵਾਪਰਿਆ ਦੱਸਿਆ ਜਾਂਦਾ ਹੈ।


ਹਾਦਸਾਗ੍ਰਸਤ ਜਹਾਜ਼ ਇੱਕ ਬੋਇੰਗ 787-8 ਡ੍ਰੀਮਲਾਈਨਰ ਹੈ। ਗੁਜਰਾਤ ਭਾਜਪਾ ਮੁਤਾਬਕ ਜਹਾਜ਼ ਵਿਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ ਵੀ ਸਵਾਰ ਸਨ। ਹਾਦਸੇ ਦਾ ਪਤਾ ਲੱਗਦੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ।  ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਇਸ ਜਹਾਜ਼ ਵਿੱਚ ਮੌਜੂਦ ਸਨ।

Related Articles

Leave a Comment