newslineexpres

Home ਪੰਜਾਬ ???? Corona Advisory: ਪੰਜਾਬ ‘ਚ ਕੋਰੋਨਾ ਸਬੰਧੀ ਐਡਵਾਇਜ਼ਰੀ ਜਾਰੀ

???? Corona Advisory: ਪੰਜਾਬ ‘ਚ ਕੋਰੋਨਾ ਸਬੰਧੀ ਐਡਵਾਇਜ਼ਰੀ ਜਾਰੀ

by Newslineexpres@1

ਚੰਡੀਗੜ, 14 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ਚ ਕੋਰੋਨਾ ਦੇ 29 ਐਕਟਿਵ ਕੇਸ ਹਨ। ਪੰਜਾਬ ‘ਚ ਬੀਤੀ ਦਿਨਾਂ ‘ਚ 2 ਕੋਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਲੋਕਾਂ ਦੀ ਸੁਰੱਖਿਆ ਲਈ ਇੱਕ ਸਾਵਧਾਨੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਐਡਵਾਇਜ਼ਰੀ ‘ਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਥਿਤੀ ਕਾਬੂ ਹੇਠ ਹੈ ਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਹ ਹੈ। ਹਾਲਾਂਕਿ, ਇਸ ਐਡਵਾਇਜ਼ਰੀ ਵਿਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁਢਲੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ।

ਐਡਵਾਇਜ਼ਰੀ ‘ਚ ਦਿੱਤੀਆਂ ਹਦਾਇਤਾਂ

ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ਉਤੇ ਮਾਸਕ ਪਹਿਨਣ।

ਹੈਲਥਕੇਅਰ ਸਟਾਫ ਨੂੰ ਵੀ ਸਲਾਹ ਹੈ ਕਿ ਉਹ ਮਾਸਕ ਪਹਿਨਣ ਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ।

ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਬਾਂਹ ਨਾਲ ਢੱਕੋ।

ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਹੀ ਸਿਹਤ ਸਮੱਸਿਆ ਹੈ।

ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ।

ਸਰਵਜਨਕ ਥਾਵਾਂ ਤੇ ਥੁੱਕਣ ਤੋਂ ਬਚੋ।

ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ ਹਮੇਸ਼ਾ ਡਾਕਟਰੀ ਸਲਾਹ ਲਵੋ।

Related Articles

Leave a Comment