Skip to main content

newslineexpres

Joe Rogan Podcasts You Must Listen
Home Chandigarh ???? ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰ ਆਗੂਆਂ ਨੇ ਨਰਿੰਦਰ ਲਾਲੀ ਨੂੰ ਕੀਤਾ ਸਨਮਾਨਿਤ

???? ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰ ਆਗੂਆਂ ਨੇ ਨਰਿੰਦਰ ਲਾਲੀ ਨੂੰ ਕੀਤਾ ਸਨਮਾਨਿਤ

by Newslineexpres@1

???? ਸਾਬਕਾ ਮੰਤਰੀ ਧਰਮਸੋਤ ਅਤੇ ਹੋਰ ਆਗੂਆਂ ਨੇ ਨਰਿੰਦਰ ਲਾਲੀ ਨੂੰ ਕੀਤਾ ਸਨਮਾਨਿਤ

ਪਟਿਆਲਾ/ਨਾਭਾ, 19 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਹਾਈਕਮਾਂਡ ਵੱਲੋਂ ਨਾਭਾ ਵਿਧਾਨ ਸਭਾ ਹਲਕੇ ਲਈ ਨਵਨਿਯੁਕਤ ਕੀਤੇ ਗਏ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰ ਕਾਂਗਰਸੀ ਆਗੂਆਂ ਨੇ ਨਾਭਾ ਵਿੱਖੇ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਨਾਭਾ ਵਿਧਾਨ ਸਭਾ ਹਲਕਾ ਦੇ ਸਮੂਹ ਬਲਾਕ ਪ੍ਰਧਾਨਾ, ਮੰਡਲ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਹੋਰ ਕਾਂਗਰਸੀ ਆਗੂਆਂ ਨੇ ਵੱਡੇ ਪੱਧਰ ਤੇ ਸ਼ਿਰਕਤ ਕੀਤੀ ਅਤੇ ਨਰਿੰਦਰ ਲਾਲੀ ਨੂੰ ਨਵੀਂ ਨਿਯੁਕਤੀ ਲਈ ਦਿਲੋਂ ਵਧਾਈ ਵੀ ਦਿੱਤੀ। ਇਸ ਮੌਕੇ ਲਾਲੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਧਰਮਸੋਤ ਸਮੇਤ ਸਮੂਹ ਕਾਂਗਰਸੀ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਉਹਨਾਂ ਨੂੰ ਇਸ ਜਿੰਮੇਦਾਰੀ ਨੂੰ ਦੇ ਕੇ ਵੱਡਾ ਮਾਣ ਬਖਸ਼ਿਆ ਹੈ ਅਤੇ ਉਹ ਮਿਲੀ ਹੋਈ ਇਸ ਜਿੰਮੇਵਾਰੀ ਨੂੰ ਆਪਣੀ ਤਨਦੇਹੀ ਨਾਲ ਨਿਭਾਉਣਗੇ ਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਹਨਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਲੁਧਿਆਣਾ ਜਿਮਨੀ ਚੋਣ ਨੂੰ ਇੱਕਜੁੱਟ ਹੋ ਕੇ ਲੜ ਰਹੀ ਹੈ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।

Related Articles

Leave a Comment