Skip to main content

newslineexpres

Breaking News
Joe Rogan Podcasts You Must Listen
Home Administration ???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

???? ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

by Newslineexpres@1

???? ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

  ਪਟਿਆਲਾ, 21 ਜੂਨ – ਨਿਊਜ਼ਲਾਈਨ ਐਕਸਪ੍ਰੈਸ –   ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਡਲ ਸਕੂਲ ਵਿਖੇ ਸਮੂਹ ਵਿਦਿਆਰਥੀਆਂ ਵੱਲੋਂ ਅੱਜ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆਾ। ਯੂਨੀਵਰਸਿਟੀ ਵਿਖੇ ਸਥਿਤ ਮਾਡਲ ਸਕੂਲ ਦੇ ਵਿਦਿਆਰਥੀਆਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦੇ ਬਾਹਰ ਇੱਕਠੇ ਹੋ
ਕੇ ਵੱਖ-ਵੱਖ ਯੋਗਾ ਆਸਨ ਕੀਤੇ ਗਏ। ਇਸ ਪ੍ਰੋਗਰਾਮ ਦੀ ਅਗਵਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਣਯੋਗ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ ਜਿਨ੍ਹਾਂ ਨੇ ਸਮੂਹ ਵਿਦਿਆਰਥੀਆਂ ਸਮੇਤ ਸਾਰਿਆਂ ਨੂੰ ਰੋਜ਼ਾਨਾ ਦੀ ਜਿੰਦਗੀ ਵਿੱਚ ਤੰਦਰੁਸਤ ਰਹਿਣ ਲਈ ਹਰ ਦਿਨ ਯੋਗਾ ਕਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਡਾ. ਅਮਰਪ੍ਰੀਤ ਸਿੰਘ ਅਤੇ ਸੀਨੀਅਰ ਪ੍ਰੋਫੈਸਰ ਨਿਸ਼ਾਨ ਸਿੰਘ ਦਿਓਲ ਹਾਜ਼ਰ ਰਹੇ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ, ਸੰਪੂਰਨ ਅਤੇ ਲੰਬੀ ਉਮਰ ਜਿਊਣ ਲਈ ਹਰੇਕ ਵਿਅਕਤੀ ਖਾਸ ਕਰਕੇ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਯੋਗਾ ਨੂੰ ਅਪਨਾਉਣਾ ਚਾਹੀਦਾ ਹੈ।

ਸਮਾਗਮ ਵਿੱਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਤੋਂ ਯੋਗ ਗੁਰੂ ਪਰਵਿੰਦਰ ਸਿੰਘ, ਜਗਜੀਵਣ ਸਿੰਘ ਅਤੇ ਇਸ ਵਿਭਾਗ ਦੇ ਹੋਰ ਮੈਂਬਰ ਨੇ ਵੀ ਸਮਾਗਮ ਵਿਚ ਚਾਰ ਚੰਨ ਲਾਏ।
ਇਸ ਮੌਕੇ ਯੋਗਾ ਵਿਦਿਆਰਥੀਆਂ ਵੱਲੋਂ ਇੱਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਕਿਸਮਾਂ ਦੇ ਯੋਗ ਆਸਨਾਂ ਬਾਰੇ ਜਾਣਕਾਰੀ ਦਿੱਤੀ ਗਈ।
ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਾਡਲ ਸਕੂਲ ਦੇ ਇੰਚਾਰਜ ਸ੍ਰੀ ਸਤਵੀਰ ਸਿੰਘ ਨੇ ਮੌਜੂਦ ਸਾਰੇ ਮਾਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਬਾਕੀ ਕੰਮਾਂ ਦੇ ਨਾਲ ਨਾਲ ਆਪਣੀ ਸਿਹਤ ਵੱਲੋਂ ਖਾਸ ਧਿਆਨ ਦੇਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਾਬਕਾ ਓਲੰਪੀਅਨ ਸ੍ਰ. ਤਰਲੋਕ ਸਿੰਘ ਸੰਧੂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਤੋਂ ਯੋਗ ਗੁਰੂ ਪਰਵਿੰਦਰ ਸਿੰਘ, ਜਗਜੀਵਣ ਸਿੰਘ ਅਤੇ ਇਸ ਵਿਭਾਗ ਦੇ ਹੋਰ ਮੈਂਬਰ ਵੀ ਸ਼ਾਮਿਲ ਸਨ।
Newsline Express

Related Articles

Leave a Comment