Skip to main content

newslineexpres

Breaking News
🚩  ਮੁਲਾਜ਼ਮਾਂ ਦੇ ਹੱਕਾਂ ’ਤੇ ਹੁਣ ਫ਼ੈਸਲੇ ਦੀ ਘੜੀ, ਮੁੱਖ ਮੰਤਰੀ ਮੀਟਿੰਗ ਵਿੱਚ ਠੋਸ ਐਲਾਨ ਕਰਨ: ਜਥੇਦਾਰ ਭੱਟੀ 🚩 “ਹਮਾਰੇ ਰਾਮ” ਨਾਟਕ ਦੀ ਪਟਿਆਲਾ ਦੀ ਲਾਅ ਯੂਨੀਵਰਸਿਟੀ ਵਿਖੇ ਦੋ ਦਿਨਾਂ ਪੇਸ਼ਕਾਰੀ 18 ਸਤੰਬਰ ਤੋਂ : ਡਾ. ਬਲਬੀਰ ਸਿੰਘ 🚩 ਜ਼ਿਲ੍ਹਾ ਰੋਜ਼ਗਾਰ ਬਿਊਰੋ ਪਟਿਆਲਾ ਵਿਖੇ 21 ਸਤੰਬਰ ਨੂੰ ਪਲੇਸਮੈਂਟ ਕੈਂਪ 🚩 ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਗੋਇਲ 🚩 ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਟੁੱਟੀਆਂ ਸੜਕਾਂ, ਸਫ਼ਾਈ, ਬਰਸਾਤੀ ਪਾਣੀ ਖੜ੍ਹਨ ਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਸਬੰਧੀ ਸ਼ਿਕਾਇਤਾਂ ਲਈ 24×7 ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ 🚩 ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’: ਡਾ. ਬਲਬੀਰ ਸਿੰਘ
Joe Rogan Podcasts You Must Listen
Home Information ???? ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

???? ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

by Newslineexpres@1

???? ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

???? ਬਕਾਇਆ ਮਾਮਲਿਆਂ ਦੇ ਟੀਚੇ ਨਾ ਪੂਰੇ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਇਸ਼ਾ ਸਿੰਗਲ

ਪਟਿਆਲਾ, 25 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮ ਦੀ ਸਮੀਖਿਆ ਕਰਨ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

                ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਕੰਮ ਦਾ ਹਰੇਕ ਮਹੀਨੇ ਮੁਲਾਂਕਣ ਕਰਕੇ ਇਸ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਕਾਰਗੁਜ਼ਾਰੀ ਸਹੀ ਨਾ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਮਾਲੀਆ ਦੀ ਰਿਕਵਰੀ ਟੀਚੇ ਨਾਲੋਂ ਘੱਟ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਮਾਲ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ ਨਿਰਧਾਰਤ ਟੀਚੇ ਮੁਤਾਬਿਕ ਰਿਕਵਰੀ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਖ਼ਸਰਾ ਮੁਸਾਵੀ ਤੇ ਖ਼ਸਰਾ ਮੈਪਿੰਗ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

                ਇਸ ਦੌਰਾਨ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਅਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਆਦਿ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ।

                ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀ ਹਾਜ਼ਰ ਸਨ।

Related Articles

Leave a Comment