newslineexpres

Home Information ???? ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

???? ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

by Newslineexpres@1

????ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

???? ਪਟਿਆਲਾ ਸ਼ਹਿਰ ਦੀਆਂ ਸੜਕਾਂ ਬਣਾਉਣ ਲਈ 20 ਕਰੋੜ ਦੇ ਟੈਂਡਰ ਜਾਰੀ

???? ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਨੂੰ ਸੜਕ ਦੀ ਤੁਰੰਤ ਮੁਰੰਮਤ ਦਾ ਕੰਮ ਦਿਨ ਰਾਤ ਕਰਨ ਦੇ ਨਿਰਦੇਸ਼

ਪਟਿਆਲਾ, 26 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੁਲਾਈ ਦੇ ਪਹਿਲੇ ਹਫਤੇ ਸਕੂਲ ਖੁੱਲਣ ਤੋਂ ਪਹਿਲਾਂ ਲੀਲ੍ਹਾ ਭਵਨ ਚੌਂਕ ‘ਚ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਲੀਲ੍ਹਾ ਭਵਨ ਚੌਂਕ ਦਾ 24 ਘੰਟੇ (ਦਿਨ- ਰਾਤ) ਕੰਮ ਚਾਲੂ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੀਲ੍ਹਾ ਭਵਨ ਚੌਂਕ ਸ਼ਹਿਰ ਦਾ ਮੁੱਖ ਚੌਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਨੂੰ ਮੋਟਰਏਬਲ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਦੇ ਸਭ ਤੋਂ ਵੱਧ ਟਰੈਫਿਕ ਵਾਲੇ ਖੇਤਰ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆ ਦਾ ਸਾਹਮਣਾ ਕਰਨਾ ਪਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਸੜਕ ਨੂੰ ਪੁੱਟਿਆਂ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ ‘ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਡਾਕਖਾਨੇ ਤੋਂ ਲੀਲ੍ਹਾ ਭਵਨ ਪਾਰ ਕਰਨ ਦਾ ਕੰਮ ਅਗਲੇ ਪੰਜ ਦਿਨ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਗੋਪਾਲ ਸਵੀਟਸ ਚੌਕ ਤੋਂ ਬਾਰਾਦਰੀ ਵੱਲ ਪਾਈਪਾਂ ਪਾਉਣ ਦਾ ਕੰਮ ਅਗਲੇ 20 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਈਪ ਪਾਉਣ ਤੋਂ ਬਾਅਦ ਪਾਈਪਾਂ ਦੀ ਟੈਸਟਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ ‘ਤੇ ਉਸ ਨੂੰ ਮੌਕੇ ‘ਤੇ ਹੀ ਠੀਕ ਕਰ ਲਿਆ ਜਾਵੇ, ਇਸ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ।

ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੜਕਾਂ ਬਣਾਉਣ ਲਈ 20 ਕਰੋੜ ਦੇ ਫੰਡ ਉਪਲਬਧ ਹਨ ਤੇ 20 ਕਰੋੜ ਦੇ ਟੈਂਡਰ ਵੀ ਕੀਤੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਵੀ ਜਾਰੀ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਪਾਈਪਾਂ ਦੀ ਟੈਸਟਿੰਗ ਤੋਂ ਤੁਰੰਤ ਬਾਅਦ ਸੜਕਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਜਾਵੇਗੀ।

Related Articles

Leave a Comment