newslineexpres

Home Chandigarh ???? 8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

???? 8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

by Newslineexpres@1

???? 8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

  ਚੰਡੀਗੜ੍ਹ, 27 ਜੂਨ – ਨਿਊਜ਼ਲਾਈਨ ਐਕਸਪ੍ਰੈਸ –   ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ ਰਵੀਪਾਲ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਬੂ ਕੀਤਾ ਹੈ।
ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਉਤੇ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਮੁਲਜ਼ਮ ਸਬ ਇੰਸਪੈਕਟਰ ਰਵੀਪਾਲ ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਤੇ ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਿਸ ਕੇਸ ਨਾਲ ਸਬੰਧਤ ਚਾਰਜਸ਼ੀਟ ਜ਼ਿਲ੍ਹਾ ਅਦਾਲਤ ਵਿੱਚ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਦੀ ਪੜਤਾਲ ਕਰਕੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Newsline Express

Related Articles

Leave a Comment