Skip to main content

newslineexpres

Joe Rogan Podcasts You Must Listen
Home Bollywood ???? ਪੰਜਾਬੀ ਅਭਿਨੇਤਰੀ ਤਾਨੀਆ ਦੇ ਪਿਤਾ ‘ਤੇ ਫਾਇਰਿੰਗ; ਹਸਪਤਾਲ ਦਾਖ਼ਲ

???? ਪੰਜਾਬੀ ਅਭਿਨੇਤਰੀ ਤਾਨੀਆ ਦੇ ਪਿਤਾ ‘ਤੇ ਫਾਇਰਿੰਗ; ਹਸਪਤਾਲ ਦਾਖ਼ਲ

by Newslineexpres@1

ਮੋਗਾ, 4 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਖੇ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਦੋ ਅਣਪਛਾਤੇ ਹਮਲਾਵਾਰਾਂ ਨੇ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਾਰਾਂ ਨੇ ਦਵਾਈ ਲੈਣ ਦੇ ਬਹਾਨੇ ਨਿਜੀ ਨਰਸਿੰਗ ਹੋਮ ਵਿੱਚ ਦਾਖਲ ਹੋ ਕੇ ਡਾ. ਅਨਿਲ ਕੰਬੋਜ ਨੂੰ ਜ਼ਖਮੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਤਾਨੀਆ ਦੇ ਪਿਤਾ ਡਾਕਟਰ ਅਨਿਲ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਗੋਲੀਆਂ ਲੱਗੀਆਂ ਹਨ। ਇਸ ਘਟਨਾ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।

ਪੁਲਿਸ ਨੇ ਕਲੀਨਿਕ ਨੂੰ ਸੀਲ੍ਹ ਕਰ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਮੁਤਾਬਕ ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿਚ ਦਾਖਲ ਹੋਏ ਅਤੇ ਡਾਕਟਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਾਕਟਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Comment