newslineexpres

Home ਪੰਜਾਬ ???? ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ, ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

???? ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ, ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸੀਐੱਮ ਮਾਨ ਨੇ ਕੀਤੀ ਸ਼ੁਰੂਆਤ

by Newslineexpres@1

ਚੰਡੀਗੜ੍ਹ, 8 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਦੀ ਸ਼ੁਰੂਆਤ ਸੀਐੱਮ ਪੰਜਾਬ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਖੇ ਅਯੋਜਿਤ ਕੀਤੇ ਇੱਕ ਸਮਾਗਮ ਦੌਰਾਨ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਕਾਰਡ ਲਾਂਚ ਕੀਤੇ ਹਨ। ਪੰਜਾਬ ਵਾਸੀ ਸਿਹਤ ਕਾਰਡ ਰਾਹੀਂ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੇ ਬਜਟ 2025-26 ਵਿੱਚ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਰਕਾਰ ਵੱਲੋਂ ਕਵਰ ਕੀਤਾ ਜਾਵੇਗਾ। ਦੱਸ ਦਈਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇੱਕ ਸਿਹਤ ਕਾਰਡ ਉਪਲਬਧ ਹੋਵੇਗਾ, ਜਿਸ ਰਾਹੀਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ। ਇਸ ਯੋਜਨਾ ਵਿੱਚ ਉਹ ਲੋਕ ਵੀ ਸ਼ਾਮਲ ਹੋਣਗੇ ਜੋ ਕੇਂਦਰ ਸਰਕਾਰ ਦੀ ਯੋਜਨਾ ਅਧੀਨ ਆਉਂਦੇ ਹਨ। ਉਨ੍ਹਾਂ ਨੂੰ ਸੂਬੇ ਵੱਲੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਕਾਰਡ ਰਾਹੀਂ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਉਪਲਬਧ ਹੋਵੇਗਾ।

ਸੀਐੱਮ ਪੰਜਾਬ ਮੁਤਾਬਿਕ,’ਇਸ ਯੋਜਨਾ ਤਹਿਤ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। 2000 ਬਿਮਾਰੀਆਂ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਕੀਤਾ ਜਾਵੇਗਾ। ਪੰਜਾਬ ਦੀ 3 ਕਰੋੜ (65 ਹਜ਼ਾਰ ਪਰਿਵਾਰਾਂ) ਆਬਾਦੀ ਨੂੰ ਇਹ ਲਾਭ ਮਿਲੇਗਾ। ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ, ਕਿਸਾਨਾਂ ਅਤੇ ਕਾਰੋਬਾਰੀਆਂ ਆਦਿ ਵਰਗਾਂ ਲਈ ਹਰ ਵਰਗ ਲਈ ਯੋਜਨਾ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਲਈ ਕੈਂਪ ਲਗਾਏ ਜਾਣਗੇ।

‘ਯੋਜਨਾ 2 ਅਕਤੂਬਰ ਤੋਂ ਹੋਵੇਗੀ ਸ਼ੁਰੂ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ‘ਇਸ ਯੋਜਨਾ ਵਿੱਚ ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਲੋਕ ਨੀਲੇ ਅਤੇ ਪੀਲੇ ਕਾਰਡਾਂ ਦੀ ਪਰੇਸ਼ਾਨੀ ਵਿੱਚ ਫਸੇ ਰਹਿੰਦੇ ਸਨ। ਹੁਣ ਹੈਲਥ ਕਾਰਡ ਰਾਹੀਂ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਦਾ ਕੋਈ ਵੀ ਨਿਵਾਸੀ ਹਰ ਹਾਲਤ ਵਿੱਚ ਇਲਾਜ ਕਰਵਾ ਸਕੇ। ਇਹ ਯੋਜਨਾ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।’

Related Articles

Leave a Comment