Skip to main content

newslineexpres

Breaking News
Joe Rogan Podcasts You Must Listen
Home Crime ???? 2 ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕਤਲ

???? 2 ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕਤਲ

by Newslineexpres@1

???? 2 ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਾ ਕਤਲ

   ਹਿਸਾਰ, 10 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ –  ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਦੁਖਦਾਈ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 2 ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਿੰਸੀਪਲ ਦਾ ਨਾਮ ਜਗਬੀਰ ਸਿੰਘ ਹੈ।
ਇਹ ਦੁਖਦਾਈ ਘਟਨਾ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਪਰੀ ਹੈ।
ਪ੍ਰਾਪਤ ਸਮਾਚਾਰ ਮੁਤਾਬਕ 11ਵੀਂ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਦੋ ਵਿਦਿਆਰਥੀਆਂ ਨੇ ਸਕੂਲ ਦੇ ਅਹਾਤੇ ਵਿੱਚ ਹੀ ਪ੍ਰਿੰਸੀਪਲ ਜਗਬੀਰ ਸਿੰਘ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਸਕੂਲ ਸਟਾਫ ਨੇ ਉਸਨੂੰ ਤੁਰੰਤ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
   ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਸਹਿਮ ਹੈ। Newsline Express

Related Articles

Leave a Comment