newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home ਪੰਜਾਬ ਪੰਜਾਬ: 3 ਪੰਚਾਇਤ ਸਕੱਤਰ ਸਸਪੈਂਡ

ਪੰਜਾਬ: 3 ਪੰਚਾਇਤ ਸਕੱਤਰ ਸਸਪੈਂਡ

by Newslineexpres@1

ਜਲੰਧਰ, 10 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਜਲੰਧਰ ਦੇ ਤਿੰਨ ਪੰਚਾਇਤ ਸਕੱਤਰਾਂ ਨੂੰ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਹੇਠ ਤੁਰੰਤ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤੋਂ ਪ੍ਰਾਪਤ ਹੁਕਮਾਂ ਅਨੁਸਾਰ, ਪੰਚਾਇਤ ਸਕੱਤਰ ਪ੍ਰਸ਼ੋਤਮ ਲਾਲ ਅਤੇ ਦਿਲਬਾਗ ਸਹੋਤਾ (ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪਰਵਿੰਦਰ ਸਿੰਘ, ਪੰਚਾਇਤ ਸਕੱਤਰ, ਪੰਚਾਇਤ ਸੰਮਤੀ ਫਿਲੌਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਮੁੱਖ ਦਫਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਜਲੰਧਰ ਦਾ ਦਫਤਰ ਹੋਵੇਗਾ।
ਸਾਫ਼ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਡਿਊਟੀ ਵਿੱਚ ਲਾਪਰਵਾਹੀ ਦਿਖਾਉਣ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Leave a Comment