Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home ਪੰਜਾਬ ???? ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ

???? ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ

by Newslineexpres@1

ਚੰਡੀਗੜ੍ਹ, 24 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁਪਏ, ਦੂਜੇ ਸਾਲ ਵਿੱਚ 77,000 ਰੁਪਏ ਅਤੇ ਤੀਜੇ ਸਾਲ ਵਿੱਚ 78,000 ਰੁਪਏ ਹੋ ਜਾਣਗੇ। ਇਸੇ ਤਰ੍ਹਾਂ, ਸੀਨੀਅਰ ਰੈਜ਼ੀਡੈਂਟਾਂ ਨੂੰ ਉਨ੍ਹਾਂ ਦੇ ਮੌਜੂਦਾ 81,562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92,000 ਰੁਪਏ, ਦੂਜੇ ਸਾਲ ਵਿੱਚ 93,000 ਰੁਪਏ ਅਤੇ ਤੀਜੇ ਸਾਲ ਵਿੱਚ 94,000 ਰੁਪਏ ਮਿਲਣਗੇ।

Related Articles

Leave a Comment