Skip to main content

newslineexpres

Breaking News
Joe Rogan Podcasts You Must Listen
Home Information ???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਤੀਜ ਦਾ ਤਿਉਹਾਰ

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਤੀਜ ਦਾ ਤਿਉਹਾਰ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਤੀਜ ਦਾ ਤਿਉਹਾਰ

ਪਟਿਆਲਾ, 25 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਸੱਜੀਆਂ ਸਕੂਲ ਵਿਦਿਆਰਥਣਾਂ ਨੇ ਲੋਕ ਗੀਤ, ਬੋਲੀਆਂ, ਟੱਪਿਆਂ ਨਾਲ ਗਿੱਧੇ ਲੋਕ ਨਾਚ ਰਾਹੀਂ ਸਭ ਦਾ ਮਨ ਮੋਹ ਲਿਆ। ਸਾਰੀਆਂ ਹੀ ਵਿਦਿਆਰਥਣਾਂ ਨੇ ਬੜੇ ਸੁੰਦਰ ਢੰਗ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਤੇ ਸਕੂਲ ਅਧਿਆਪਕਾਂ ਨੇ ਇਸ ਤੀਜ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਇਸ ਤਿਉਹਾਰ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਵਿੱਚ ਸਾਵਣ ਦੇ ਮਹੀਨੇ ਲੱਗਣ ਵਾਲੀਆਂ ਤੀਆਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ   ਸਕੂਲ ਦੀਆਂ ਵਿਦਿਆਰਥਣਾਂ ਆਪਣੇ ਸੱਭਿਆਚਾਰ ਨਾਲ ਹਮੇਸ਼ਾ ਜੁੜੀਆਂ ਰਹਿਣ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੁਆਰਾ ਵਿਦਿਆਰਥਣਾਂ ਦੀ ਲੋਕ ਨਾਚ ਪ੍ਰਤਿਭਾ  ਦੀ ਪ੍ਰਸ਼ੰਸਾ ਕੀਤੀ ਗਈ ਅਤੇ ਸਭ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ।

Related Articles

Leave a Comment