Skip to main content

newslineexpres

Breaking News
Joe Rogan Podcasts You Must Listen
Home Hindu ???? ਪਵਨ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਸੈਨਾ ਹਿੰਦੂਸਤਾਨ ਨੇ ਧਾਰਮਿਕ ਮੁੱਦਿਆਂ ਉਤੇ ਕੀਤੀ ਡਵੀਜ਼ਨਲ ਕਮਿਸ਼ਨਰ ਬੁਬਲਾਨੀ ਨਾਲ ਮੁਲਾਕਾਤ

???? ਪਵਨ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਸੈਨਾ ਹਿੰਦੂਸਤਾਨ ਨੇ ਧਾਰਮਿਕ ਮੁੱਦਿਆਂ ਉਤੇ ਕੀਤੀ ਡਵੀਜ਼ਨਲ ਕਮਿਸ਼ਨਰ ਬੁਬਲਾਨੀ ਨਾਲ ਮੁਲਾਕਾਤ

by Newslineexpres@1

???? ਪਵਨ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਸੈਨਾ ਹਿੰਦੂਸਤਾਨ ਨੇ ਧਾਰਮਿਕ ਮੁੱਦਿਆਂ ਉਤੇ ਕੀਤੀ ਡਵੀਜ਼ਨਲ ਕਮਿਸ਼ਨਰ ਬੁਬਲਾਨੀ ਨਾਲ ਮੁਲਾਕਾਤ

ਪਟਿਆਲਾ, 1 ਅਗਸਤ – ਨਿਊਜ਼ਲਾਈਨ ਐਕਸਪ੍ਰੈਸ –   ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਹੇਠ ਸ਼ਿਵ ਸੈਨਾ ਹਿੰਦੁਸਤਾਨ ਦਾ ਇੱਕ ਵਫ਼ਦ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਸ਼੍ਰੀ ਵਿਨੈ ਬੁਬਲਾਨੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ।
ਇਸ ਮੌਕੇ ‘ਤੇ ਡਿਵੀਜ਼ਨਲ ਕਮਿਸ਼ਨਰ ਸ਼੍ਰੀ ਵਿਨੈ ਬੁਬਲਾਨੀ ਨੂੰ ਸ਼੍ਰੀ ਕਾਲੀ ਮਾਤਾ ਜੀ ਦੀ ਚੁਨਰੀ ਅਤੇ ਭਗਵਾਨ ਸ਼ਿਵ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸ਼ਿਵ ਸੈਨਾ ਹਿੰਦੁਸਤਾਨ ਦੇ ਵਫ਼ਦ ਵਿੱਚ ਹੇਮਰਾਜ ਗੋਇਲ, ਰਾਸ਼ਟਰੀ ਸਲਾਹਕਾਰ ਸ਼ਿਵ ਸੈਨਾ ਹਿੰਦੁਸਤਾਨ ਅਤੇ ਪੰਜਾਬ ਦੇ ਚੇਅਰਮੈਨ ਸ੍ਰੀ ਰਾਮ ਹਨੂੰਮਾਨ ਸੇਵਾ ਦਲ, ਸਵਤੰਤਰ ਰਾਜ ਪਾਸੀ, ਚੇਅਰਮੈਨ ਸ਼ਿਵ ਸ਼ਕਤੀ ਸੇਵਾ ਦਲ ਲੰਗਰ ਕਮੇਟੀ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ, ਕਸ਼ਮਾ ਕਾਂਤ ਪਾਂਡੇ, ਸੀਨੀਅਰ ਉਪ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਅਤੇ ਜ਼ਿਲ੍ਹਾ ਇੰਚਾਰਜ ਪਟਿਆਲਾ, ਕ੍ਰਿਸ਼ਨਾ ਗਾਬਾ, ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਸੀਨੀਅਰ ਆਗੂ ਸ਼ਾਮਲ ਸਨ।

ਇਸ ਵਫ਼ਦ ਦੀ ਅਗਵਾਈ ਕਰ ਰਹੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਡਵੀਜ਼ਨਲ ਕਮਿਸ਼ਨਰ ਸ੍ਰੀ ਵਿਨੇ ਬੁਬਲਾਨੀ ਦਾ ਵਿਸ਼ੇਸ਼ ਧਿਆਨ ਹਿੰਦੂ ਸਮਾਜ ਨਾਲ ਸਬੰਧਤ ਮਹੱਤਵਪੂਰਨ ਧਾਰਮਿਕ ਮੁੱਦਿਆਂ ਅਤੇ ਸ਼੍ਰੀ ਕਾਲੀ ਮਾਤਾ ਮੰਦਰ ਦੇ ਪ੍ਰਬੰਧਨ ਨਾਲ ਸਬੰਧਤ ਮੁੱਦਿਆਂ ਵੱਲ ਦਿਵਾਇਆ ਅਤੇ ਇਸ ਬਾਰੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਦੇ ਧਿਆਨ ਵਿੱਚ ਲਿਆ ਕੇ ਵਿਸਤਾਰਪੁਰਵਕ ਚਰਚਾ ਕੀਤੀ ਅਤੇ ਪ੍ਰਸਿੱਧ ਤੀਰਥ ਧਾਰਮਿਕ ਸਥਾਨ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਵੱਲ ਸਹੀ ਧਿਆਨ ਦੇਣ ਦੇ ਨਾਲ-ਨਾਲ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਪਟਿਆਲਾ ਨੂੰ ਇਸ ਸੰਬੰਧਤ ਜ਼ਰੂਰੀ ਆਦੇਸ਼ ਅਤੇ ਦਿਸ਼ਾ-ਨਿਰਦੇਸ਼ ਦੇਣ ਦੀ ਮੰਗ ਕੀਤੀ।

ਡਵੀਜ਼ਨਲ ਕਮਿਸ਼ਨਰ ਨੇ ਸ਼੍ਰੀ ਕਾਲੀ ਮਾਤਾ ਮੰਦਰ ਅਤੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਾਰੇ ਪ੍ਰਸਿੱਧ ਮੰਦਰਾਂ ਨਾਲ ਸਬੰਧਤ ਸਾਰੇ ਮੁੱਦੇ ਪੰਜਾਬ ਸਰਕਾਰ ਦੇ ਸਾਹਮਣੇ ਰੱਖਣ ਦਾ ਭਰੋਸਾ ਦਿੱਤਾ ਅਤੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਾਰੀਆਂ ਸਮੱਸਿਆਵਾਂ ਦਾ ਜਲਦੀ ਢੁਕਵਾਂ ਹੱਲ ਲੱਭਣ ਦਾ ਭਰੋਸਾ ਦਿੱਤਾ ਤਾਂ ਜੋ ਕਿਸੇ ਵੀ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਸ਼ਿਵ ਸੈਨਾ ਹਿੰਦੁਸਤਾਨ ਦੇ ਵਫ਼ਦ ਨੇ ਪਟਿਆਲਾ ਦੇ ਵਿਕਾਸ ਨਾਲ ਸਬੰਧਤ ਕਈ ਮੁੱਦੇ ਵੀ ਉਨ੍ਹਾਂ ਦੇ ਸਾਹਮਣੇ ਰੱਖੇ। Newsline Express

Related Articles

Leave a Comment