newslineexpres

Home ਪੰਜਾਬ ਮੋਹਾਲੀ ‘ਚ ਹੋਇਆ ਜ਼ਬਰਦਸਤ ਧਮਾਕਾ, ਕਈਆਂ ਦੀ ਮੌਤ, 3 ਤੋਂ ਜ਼ਿਆਦਾ ਜ਼ਖ਼ਮੀ,

ਮੋਹਾਲੀ ‘ਚ ਹੋਇਆ ਜ਼ਬਰਦਸਤ ਧਮਾਕਾ, ਕਈਆਂ ਦੀ ਮੌਤ, 3 ਤੋਂ ਜ਼ਿਆਦਾ ਜ਼ਖ਼ਮੀ,

by Newslineexpres@1

ਮੋਹਾਲੀ, 6 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਮੋਹਾਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 3 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਸਿਲੰਡਰ ਦੇ ਟੁਕੜੇ 1 ਕਿਲੋਮੀਟਰ ਦੂਰ ਤੱਕ ਖਿੰਡੇ ਹੋਏ ਮਿਲੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਭਿਆਨਕ ਸੀ ਕਿ ਫੈਕਟਰੀ ‘ਚ ਕਈ ਸਿਲੰਡਰ ਇਕੱਠੇ ਫਟ ਪਏ। ਹਾਦਸੇ ਸਮੇਂ ਕਈ ਮਜ਼ਦੂਰ ਅੰਦਰ ਮੌਜੂਦ ਸਨ। ਫੈਕਟਰੀ ਵਿੱਚ ਹੋਏ ਧਮਾਕੇ ਕਾਰਨ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਅਜੇ ਤੱਕ ਧਮਾਕੇ ਦੀ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਮੌਕੇ ‘ਤੇ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦੀ ਆਸ਼ੰਕਾ ਹੈ।ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ ਜਿੱਥੇ ਇਹ ਧਮਾਕਾ ਹੋਇਆ ਹੈ।

Related Articles

Leave a Comment