ਪਟਿਆਲਾ, 6 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ-ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵਲੋਂ ਜਾਰੀ ਸਲਾਹ ਮੁਤਾਬਕ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੂਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ। ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ.ਡੀ.ਐਮ. ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਲਈ ਕਿਹਾ ਗਿਆ ਹੈ ਜਦਕਿ ਪਟਿਆਲਾ ਸਬ-ਡਵੀਜ਼ਨ ਦੇ ਐਸ. ਡੀ. ਐਮ. ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
previous post
