Skip to main content

newslineexpres

Breaking News
🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ 🚩 ਪੰਜਾਬ PCS Mains ਪ੍ਰੀਖਿਆ ਦੇ ਨਤੀਜਿਆਂ ’ਤੇ ਹਾਈਕੋਰਟ ਦੀ ਰੋਕ, ਇੰਟਰਵਿਊ ਵੀ ਮੁਲਤਵੀ 🚩 ਪਟਿਆਲਾ ’ਚ ਭਾਖੜਾ ਨਹਿਰ ’ਤੇ ਬਣਿਆ ਪੁਲ ਟੁੱਟਿਆ, ਦੋ ਟਰੱਕ ਫਸੇ; ਇਕ ਨੂੰ ਲੱਗੀ ਅੱਗ
Joe Rogan Podcasts You Must Listen
Home Latest News ???? ਰੱਖੜੀ ‘ਤੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ

???? ਰੱਖੜੀ ‘ਤੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ

by Newslineexpres@1

???? ਰੱਖੜੀ ‘ਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ

???? ਛੁੱਟੀ ਹੋਣ ਦੇ ਬਾਵਜੂਦ ਸਾਰੇ ਜੀ ਐਮਜ਼ ਆਪਣੇ ਡਿਪੂਆਂ ਵਿੱਚ ਰਹਿ ਕੇ ਸਾਰੇ ਅਪਰੇਸ਼ਨ ਤੇ ਰੱਖਣਗੇ ਨਿਗ੍ਹਾ – ਡਾ. ਰਣਜੋਧ ਹਡਾਣਾ

ਪਟਿਆਲਾ, 8 ਅਗਸਤ: ਨਿਊਜ਼ਲਾਈਨ ਐਕਸਪ੍ਰੈਸ – ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਸੇਵਾ ਪੂਰੀ ਤਰ੍ਹਾਂ ਨਿਰਵਿਘਨ ਅਤੇ ਸਮੇਂ ਸਿਰ ਚੱਲੇਗੀ। ਇਹ ਜਾਣਕਾਰੀ ਪੀ.ਆਰ.ਟੀ.ਸੀ. ਦੇ ਚੇਅਰਮੈਨ ਡਾ. ਰਣਜੋਧ ਸਿੰਘ ਹਡਾਣਾ ਨੇ ਮੀਡੀਆ ਨੂੰ ਇੱਕ ਬਿਆਨ ਜਾਰੀ ਕਰਨ ਮੌਕੇ ਦਿੱਤੀ। ਇਸ ਮੌਕੇ ਜੀ ਐਮ ਜਤਿੰਦਰਪਾਲ ਸਿੰਘ ਗਰੇਵਾਲ, ਜੀ ਐਮ ਐਮ ਪੀ ਸਿੰਘ, ਜੀ ਐਮ ਮਨਿੰਦਰਪਾਲ ਸਿੰਘ ਸਿੱਧੂ, ਜੀ ਐਮ ਪ੍ਰਵੀਨ ਕੁਮਾਰ, ਜੀ ਐਮ ਰਮਨ ਕੁਮਾਰ, ਜੀ ਐਮ ਅਮਨਵੀਰ ਟਿਵਾਣਾ, ਜੀ ਐਮ ਪ੍ਰਵੀਨ ਕੁਮਾਰ ਮੌਜੂਦ ਰਹੇ.

ਚੇਅਰਮੈਨ ਡਾ. ਰਣਜੋਧ ਹਡਾਣਾ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਆਰ.ਟੀ.ਸੀ. ਵੱਲੋਂ ਬੱਸਾਂ ਬੰਦ ਸਬੰਧੀ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ, ਬਲਕਿ ਵਾਧੂ ਬੱਸਾਂ ਦੀ ਵੀ ਵਿਵਸਥਾ ਦੇ ਨਾਲ ਨਾਲ ਸਾਰੇ ਡਿਪੂਆਂ ਦੇ ਜੀ ਐਮਜ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਰੱਖੜੀ ਮੌਕੇ ਛੁੱਟੀ ਹੋਣ ਦੇ ਬਾਵਜੂਦ ਆਪਣੇ ਡਿਪੂਆਂ ਵਿੱਚ ਰਹਿ ਕੇ ਸਾਰੇ ਅਪਰੇਸ਼ਨ ਤੇ ਨਿਗ੍ਹਾ ਰੱਖਣਗੇ, ਤਾਂ ਜੋ ਕਿਸੇ ਵੀ ਯਾਤਰੀ ਨੂੰ ਦਿੱਕਤ ਨਾ ਆਵੇ।  ਉਨ੍ਹਾਂ ਨੇ ਰੱਖੜੀ ਦੇ ਤਿਉਹਾਰ ਦੌਰਾਨ ਬੱਸ ਸੇਵਾ ਬੰਦ ਹੋਣ ਜਾਂ ਕਿਸੇ ਸੰਭਾਵਿਤ ਹੜਤਾਲ ਹੋਣ ਸਬੰਧੀ ਸੋਸ਼ਲ ਮੀਡੀਆ ਅਤੇ ਕੁਝ ਅਣਅਧਿਕਾਰਿਤ ਥਾਵਾਂ ਤੋਂ ਆ ਰਹੀਆਂ ਰਿਪੋਰਟਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ ਜੋ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਰੱਖੜੀ ਦੇ ਤਿਉਹਾਰ ਦੌਰਾਨ ਹਰ ਸਾਲ ਹਜ਼ਾਰਾਂ ਭੈਣਾਂ-ਭਰਾਵਾਂ ਇਕ ਦੂਜੇ ਨੂੰ ਮਿਲਣ ਲਈ ਘਰ ਜਾਂ ਪਿੰਡਾ ਵੱਲ ਜਾਂਦੇ ਹਨ। ਇਸ ਲਈ ਇਸ ਦਿਨ ਯਾਤਰਾ ਦੀ ਮੰਗ ਵੀ ਕਾਫੀ ਵੱਧ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਆਰ.ਟੀ.ਸੀ. ਨੇ ਵਾਧੂ ਰੂਟਾਂ ਦੀ ਯੋਜਨਾ, ਵਾਧੂ ਡਰਾਈਵਰ ਅਤੇ ਕੰਡਕਟਰ ਤਾਇਨਾਤ ਕਰ ਦਿੱਤੇ ਹਨ।

ਹਡਾਣਾ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕਿਸੇ ਵੀ ਗਲਤ ਜਾਣਕਾਰੀ ਜਾਂ ਅਣਅਧਿਕਾਰਤ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰਭਾਵਿਤ ਨਾ ਹੋਣ। ਜੇ ਕਿਸੇ ਨੂੰ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਪੀ.ਆਰ.ਟੀ.ਸੀ. ਦੇ ਅਧਿਕਾਰਤ ਹੈਲਪਲਾਈਨ ਨੰਬਰਾਂ ਜਾਂ ਨਜ਼ਦੀਕੀ ਡਿੱਪੂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment