ਪਟਿਆਲਾ, 9 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਮਾਡਲ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਗਿਆਰਵੀਂ ਦੀ ਵਿਦਿਆਰਥਣ ਸਮਰਿਧੀ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਇੰਚਾਰਜ ਸ੍ਰ. ਸਤਵੀਰ ਸਿੰਘ ਗਿੱਲ ਵੱਲੋਂ ਬੱਚਿਆ ਨੂੰ ਸੁਨੇਹਾ ਦਿੱਤਾ ਗਿਆ ਕਿ ਅੱਜ ਦੇ ਯੁਗ ਵਿੱਚ ਜਿੱਥੇ ਭੈਣ ਭਾਈ ਦੇ ਰਿਸ਼ਤੇ ਖਤਮ ਹੋ ਰਹੇ ਹਨ ਉੱਥੇ ਇਸ ਤਿਉਹਾਰ ਨੂੰ ਬੜੇ ਧੂਮ–ਧਾਮ ਨਾਲ ਮਨਾਉਣਾ ਚਾਹੀਦਾ ਹੈ। ਵਿਦਿਆਰਥੀਆਂ ਵਿੱਚ ਵੀ ਇਸ ਤਿਉਹਾਰ ਦਾ ਉਤਸ਼ਾਹ ਦਿਖਾਈ ਦਿੱਤਾ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਰਿਹਾ
previous post
