newslineexpres

Home Latest News ???? ਮਾਡਲ ਸਕੂਲ ਨੇ ਧੂਮ-ਧਾਮ ਨਾਲ ਮਨਾਇਆ 79ਵਾਂ ਸੁਤੰਤਰਤਾ ਦਿਵਸ

???? ਮਾਡਲ ਸਕੂਲ ਨੇ ਧੂਮ-ਧਾਮ ਨਾਲ ਮਨਾਇਆ 79ਵਾਂ ਸੁਤੰਤਰਤਾ ਦਿਵਸ

by Newslineexpres@1

???? ਮਾਡਲ ਸਕੂਲ ਨੇ ਧੂਮ-ਧਾਮ ਨਾਲ ਮਨਾਇਆ 79ਵਾਂ ਸੁਤੰਤਰਤਾ ਦਿਵਸ

ਪਟਿਆਲਾ, 15 ਅਗਸਤ – ਨਿਊਜ਼ਲਾਈਨ ਐਕਸਪ੍ਰੈਸ  – ਮਾਡਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੁਤੰਤਰਤਾ ਦਿਵਸ ਦੀ 79ਵੀਂ ਵਰ੍ਹੇਗੰਢ ਮਨਾਈ ਗਈ। ਇਸ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਉਹਨਾਂ ਨੇ ਆਪਣੇ ਭਾਸ਼ਣ ਦੌਰਾਨ ਆਜ਼ਾਦੀ ਦਿਵਸ ਅਤੇ ਤਿਰੰਗੇ ਝੰਡੇ ਦਾ ਮਹੱਤਵ ਦੱਸਿਆ ਅਤੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੀ ਵੱਡੀ ਸੋਚ ਰੱਖ ਕੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਯੋਗਦਾਨ ਪਾਉਣ। ਆਜ਼ਾਦੀ ਦਿਵਸ ਮੌਕੇ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਵੱਲੋਂ ਦੇਸ਼ ਭਰ ਵਿੱਚ ਮਨਾਈ ਜਾ ਰਹੀ ‘‘ਹਰ ਘਰ ਤਿੰਰਗਾ’’ ਮੁਹਿੰਮ ਦੇ ਤਹਿਤ ਸਰਟੀਫਿਕੇਟ ਵੀ ਡਾਉਨਲੋਡ ਕੀਤੇ ਗਏ। ਇਸ ਦੌਰਾਨ ਏ.ਐਨ.ਓ ਸਤਵੀਰ ਸਿੰਘ ਗਿੱਲ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ।

Related Articles

Leave a Comment