Skip to main content

newslineexpres

Home Chandigarh ???? ਸੁਖਨਾ ਲੇਕ ਦਾ ਪਾਣੀ ਪਹੁੰਚਿਆ ਖ਼ਤਰੇ ਦੇ ਨਿਸ਼ਾਨ ‘ਤੇ, ਫਲੱਡ ਗੇਟ ਖੋਲ੍ਹੇ

???? ਸੁਖਨਾ ਲੇਕ ਦਾ ਪਾਣੀ ਪਹੁੰਚਿਆ ਖ਼ਤਰੇ ਦੇ ਨਿਸ਼ਾਨ ‘ਤੇ, ਫਲੱਡ ਗੇਟ ਖੋਲ੍ਹੇ

by Newslineexpres@1

ਚੰਡੀਗੜ੍ਹ, 17 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਲਗਾਤਾਰ ਪੈ ਰਹੇ ਮੀਂਹ ਕਾਰਨ ਚੰਡੀਗੜ੍ਹ ਦੀ ਸੁਖਨਾ ਲੇਕ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਗਿਆ ਹੈ। ਸਥਿਤੀ ‘ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ। ਇਸ ਸੀਜ਼ਨ ਦੌਰਾਨ ਇਹ ਚੌਥੀ ਵਾਰ ਹੈ ਕਿ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1163 ਫੁੱਟ ਤੋਂ ਥੋੜਾ ਹੀ ਘੱਟ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਖਨਾ ਲੇਕ ਦਾ ਪਾਣੀ ਨਿਰਧਾਰਤ ਸੀਮਾ ਤੋਂ ਉੱਪਰ ਜਾਣ ਕਾਰਨ ਫਲੱਡ ਗੇਟ ਖੋਲ੍ਹਣਾ ਲਾਜ਼ਮੀ ਹੋ ਗਿਆ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਨਾ ਬਣੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੇਕ ਦੇ ਨੇੜੇ ਬਿਨਾਂ ਕਾਰਨ ਨਾ ਜਾਣ ਦੀ ਅਪੀਲ ਕੀਤੀ ਹੈ।

Related Articles

Leave a Comment