newslineexpres

Home ਪੰਜਾਬ ???? ਪੰਜਾਬ ਦੇ 5 ਜ਼ਿਲ੍ਹਿਆਂ ‘ਚ ਹਾਈ ਅਲਰਟ, 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ

???? ਪੰਜਾਬ ਦੇ 5 ਜ਼ਿਲ੍ਹਿਆਂ ‘ਚ ਹਾਈ ਅਲਰਟ, 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ

by Newslineexpres@1

ਫਿਰੋਜ਼ਪੁਰ, 17 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਹਿਮਾਚਲ ਵਿਚ ਲਗਾਤਾਰ ਮੀਂਹ ਅਤੇ ਕਈ ਥਾਈਂ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਨਦੀਆਂ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਮਗਰੋਂ ਪੰਜਾਬ ਵਿਚ ਹੜ੍ਹ ਵਰਗ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ਉਤੇ ਰੱਖਿਆ ਗਿਆ ਹੈ।
ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋੜੀਂਦਾ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ। ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨ ਅਲਰਟ ਉਤੇ ਰੱਖੇ ਗਏ ਹਨ। ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀਸੀ ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਮਦਦ ਵੀ ਕੀਤੀ ਜਾ ਰਹੀ ਹੈ।

Related Articles

Leave a Comment