ਦਿੱਲੀ, 25 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦਿੱਤੀ ਗਈ Z ਪਲੱਸ ਸਕਿਓਰਿਟੀ ਨੂੰ ਹੁਣ ਵਾਪਿਸ ਲੈ ਲਿਆ ਗਿਆ ਹੈ। 4 ਦਿਨ ਪਹਿਲਾਂ ਉਨ੍ਹਾਂ ‘ਤੇ ਹਮਲੇ ਤੋਂ ਬਾਅਦ ਇਹ ਸਕਿਓਰਿਟੀ ਦਿੱਤੀ ਗਈ ਸੀ। ਹੁਣ ਫਿਰ ਤੋਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਨੂੰ ਸੌਂਪੀ ਗਈ ਹੈ। ਦੂਜੇ ਪਾਸੇ CM ਰੇਖਾ ‘ਤੇ ਹਮਲੇ ਦੇ ਮਾਮਲੇ ਵਿਚ ਐਤਵਾਰ ਨੂੰ ਦੂਜੀ ਗ੍ਰਿਫਤਾਰੀ ਹੋਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਰਾਜੇਸ਼ਭਾਈ ਖੀਮਜੀਭਾਈ ਸਕਰੀਆ ਦੇ ਸਹਿਯੋਗੀ ਤਹਿਸੀਨ ਸਈਅਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Newsline Express
previous post
