ਚੰਡੀਗੜ੍ਹ, 26 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ ਕੁਝ ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ 4 ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
previous post
