???? ਟਾਂਗਰੀ ਨਦੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਦੇਵੀਗੜ੍ਹ ਖੇਤਰਾਂ ਵਿੱਚ ਅਲਰਟ ਜਾਰੀ
ਪਟਿਆਲਾ, 29 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਡਰੇਨੇਜ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਅੰਬਾਲਾ ਕਾਲਾ ਅੰਬ ਖੇਤਰਾਂ ਦੇ ਉਪਰਲੇ ਖੇਤਰਾਂ ਵਿੱਚ ਭਾਰੀ ਬਰਸਾਤ ਕਾਰਨ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਅੰਬਾਲਾ ਵਿੱਚ ਖ਼ਤਰੇ ਦੇ ਪੱਧਰ ਦੇ ਨੇੜੇ ਪਹੁੰਚ ਗਿਆ ਹੈ ਅਤੇ ਦੇਵੀਗੜ੍ਹ ਇਲਾਕੇ ਵਿੱਚ ਵੀ ਅਗਲੇ 10-12 ਘੰਟਿਆਂ ਵਿੱਚ ਪਾਣੀ ਦਾ ਪੱਧਰ ਵੱਧਣ ਦਾ ਖ਼ਦਸ਼ਾ ਹੈ।
ਇਸ ਤਹਿਤ ਤਹਿਤ ਦੇਵੀਗੜ੍ਹ ਖੇਤਰਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਖੇਤਰ ਦੇ ਪਿੰਡਾਂ ਮਹਿਮਦਪੁਰ ਰੁੜਕੀ, ਦੇਵੀ ਨਗਰ, ਹਰੀਗੜ੍ਹ, ਰੋਹੜ ਜਗੀਰ, ਲੇਹਲ ਜਾਗੀਰ, ਦੁੱਧਨ ਗੁਜਰਾਂ, ਅਦਾਲਤੀਵਾਲਾ, ਮੱਘਰ ਸਾਹਿਬ, ਮੋਹਲਗੜ੍ਹ ਦੇ ਨੀਵੇਂ ਪਾਸੇ, ਖਾਂਸਾ, ਰੱਤਾਖੇੜਾ, ਔਜਾਂ, ਖਤੌਲੀ, ਗਣੇਸ਼ਪੁਰ, ਖਰਾਬਗੜ੍ਹ, ਬੀਬੀਪੁਰ, ਜੋਧਪੁਰ, ਬੁਧਮੋਰ, ਸਾਦਿਕ ਪੁਰ ਬੀੜਾਂ ਦੇ ਵਸਨੀਕਾਂ ਨੂੰ ਸਾਵਧਾਨੀ ਵਰਤਣ ਸਮੇਤ ਦਰਿਆਈ ਖੇਤਰ ਦੇ ਨੇੜੇ ਨਾ ਜਾਣ ਲਈ ਕਿਹਾ ਗਿਆ ਹੈ।
Newsline Express
