Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Latest News ???? ਅਫਗਾਨਿਸਤਾਨ ਚ ਵਿਨਾਸ਼ਕਾਰੀ ਭੂਚਾਲ ਨਾਲ ਤਬਾਹੀ, 800 ਤੋਂ ਵੱਧ ਮੌਤਾਂ

???? ਅਫਗਾਨਿਸਤਾਨ ਚ ਵਿਨਾਸ਼ਕਾਰੀ ਭੂਚਾਲ ਨਾਲ ਤਬਾਹੀ, 800 ਤੋਂ ਵੱਧ ਮੌਤਾਂ

by Newslineexpres@1

ਅਫਗਾਨਿਸਤਾਨ, 1 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਅਫਗਾਨਿਸਤਾਨ ਇੱਕ ਵਾਰ ਫਿਰ ਵਿਨਾਸ਼ਕਾਰੀ ਭੂਚਾਲ ਨਾਲ ਦਹਿਲ ਗਿਆ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਅਨੁਸਾਰ, ਐਤਵਾਰ ਦੇਰ ਰਾਤ ਪਾਕਿਸਤਾਨ ਸਰਹੱਦ ਨੇੜੇ ਪੂਰਬੀ ਅਫਗਾਨਿਸਤਾਨ ਵਿੱਚ 6.0 ਦੀ ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਨੇ ਭਾਰੀ ਤਬਾਹੀ ਮਚਾਈ ਹੈ। ਇਸ ਭਿਆਨਕ ਤਬਾਹੀ ਕਾਰਨ ਹੁਣ ਤੱਕ 800 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮੌਤ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ, ਅਤੇ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਇਨ੍ਹਾਂ ਦਾ ਅਸਰ ਭਾਰਤ ਦੇ ਦਿੱਲੀ ਅਤੇ ਪਾਕਿਸਤਾਨ ਦੇ ਕਈ ਇਲਾਕਿਆਂ ਤੱਕ ਮਹਿਸੂਸ ਕੀਤੇ ਗਏ।
ਇਹ ਵਿਨਾਸ਼ਕਾਰੀ ਭੂਚਾਲ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 11:47 ਵਜੇ ਆਇਆ । ਇਸ ਦਾ ਕੇਂਦਰ ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿੱਚ ਜਲਾਲਾਬਾਦ ਸ਼ਹਿਰ ਦੇ ਨੇੜੇ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 8 ਕਿਲੋਮੀਟਰ ਹੇਠਾਂ ਸੀ।
ਘੱਟ ਡੂੰਘਾਈ ਹੋਣ ਕਾਰਨ ਇਸ ਦਾ ਪ੍ਰਭਾਵ ਅਤੇ ਵਿਨਾਸ਼ਕਾਰੀ ਸਮਰੱਥਾ ਕਈ ਗੁਣਾ ਵੱਧ ਗਈ। ਇਸ ਭੂਚਾਲ ਤੋਂ ਠੀਕ 20 ਮਿੰਟ ਬਾਅਦ, ਉਸੇ ਇਲਾਕੇ ਵਿੱਚ 4.5 ਦੀ ਤੀਬਰਤਾ ਦਾ ਇੱਕ ਹੋਰ ਝਟਕਾ ਮਹਿਸੂਸ ਕੀਤਾ ਗਿਆ, ਜਿਸ ਦੀ ਡੂੰਘਾਈ 10 ਕਿਲੋਮੀਟਰ ਸੀ।

Related Articles

Leave a Comment