Skip to main content

newslineexpres

Joe Rogan Podcasts You Must Listen
Home Education ???? ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਲਈ ਸੋਧੀ ਡੇਟਸ਼ੀਟ ਜਾਰੀ

???? ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਲਈ ਸੋਧੀ ਡੇਟਸ਼ੀਟ ਜਾਰੀ

by Newslineexpres@1

???? ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਲਈ ਸੋਧੀ ਡੇਟਸ਼ੀਟ ਜਾਰੀ

ਮੋਹਾਲੀ, 7 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ –    ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਅਗਸਤ 2025 ਦੀਆਂ ਅਨੂਪੁਰਕ ਅਨੁਪੁਰਕ: ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ । ਹੁਣ ਇਹ ਪ੍ਰੀਖਿਆਵਾਂ ਪਹਿਲਾਂ ਤੈਅ ਸਮੇਂ ਅਤੇ ਪ੍ਰੀਖਿਆ ਕੇਂਦਰਾਂ ‘ਤੇ ਆਯੋਜਿਤ ਕਰਨ ਲਈ ਸਿੱਖਿਆ ਬੋਰਡ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ।  ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਅਤੇ ਬਾਰਵੀਂ ਜਮਾਤ ਦੀ ਜੋ ਪ੍ਰੀਖਿਆ 27 ਅਗਸਤ ਨੂੰ ਹੋਣੀ ਸੀ, ਹੁਣ ਉਹ 9 ਸਤੰਬਰ ਨੂੰ ਕਰਵਾਈ ਜਾਵੇਗੀ।

ਇਸੇ ਤਰ੍ਹਾਂ 28 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਨੂੰ ਅਤੇ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਨੂੰ ਹੋਣੀ ਨੂੰ ਹੋਣੀ ਨਿਸ਼ਚਿਤ ਕੀਤੀ ਗਈ ਹੈ।

ਬੋਰਡ ਵਲੋਂ ਜਾਰੀ ਹਿਦਾਇਤਾਂ ਅਨੁਸਾਰ ਇਨ੍ਹਾਂ ਦੋਬਾਰਾ ਤੈਅ ਕੀਤੀਆਂ ਗਈਆਂ ਪ੍ਰੀਖਿਆਵਾਂ ਸਬੰਧੀ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੋਂ ਹਾਸਲ ਕੀਤੀ ਜਾ ਸਕਦੀ ਹੈ।  Newsline Express

Related Articles

Leave a Comment