ਪਟਿਆਲਾ, 11 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਨੂੰ ਖਾਲੀ ਕਰਨ ਦਾ ਨੋਟਿਸ ਜਾਰੀ ਹੋਇਆ ਹੈ। ਇਸ ਤੋਂ ਪਹਿਲਾ ਬੀਤੇ ਕੱਲ੍ਹ ਪਟਿਆਲਾ ਦੀ ਅਦਾਲਤ ਨੇ ਉਸ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ। ਦੱਸ ਦੇਈਏ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇਸ ਵੇਲੇ ਫਰਾਰ ਹਨ ਅਤੇ ਉਨ੍ਹਾਂ ਖ਼ਿਲਾਫ਼ ਦੁਰਵਿਵਹਾਰ ਅਤੇ ਜਬਰ-ਜ਼ਨਾਹ ਦਾ ਗੰਭੀਰ ਮਾਮਲਾ ਦਰਜ ਹੈ। ਸਨੌਰ ਤੋਂ ਵਿਧਾਇਕ ਪਠਾਣਮਾਜਰਾ ਦੀ ਪੁਲਿਸ ਵੱਖ-ਵੱਖ ਥਾਵਾਂ ‘ਤੇ ਭਾਲ ਕਰ ਰਹੀ ਹੈ। ਪੁਲਿਸ ਟੀਮਾਂ ਵੱਲੋਂ ਰਾਜਸਥਾਨ, ਮੱਧ ਪ੍ਰਦੇਸ਼ ਤੇ ਹੋਰ ਥਾਵਾਂ ‘ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
