???? ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਸਰਕਾਰ ਤਲਬ, 14 ਅਕਤੂਬਰ ਤੱਕ ਮੰਗਿਆ ਜਵਾਬ
ਚੰਡੀਗੜ੍ਹ, 18 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ 14 ਅਕਤੂਬਰ ਤੱਕ ਜਵਾਬ ਦਾਖਲ ਕਰਨ ਅਤੇ ਨਾਲ ਹੀ ਇੱਕ ਸਟੇਟਸ ਰਿਪੋਰਟ ਦਾਇਰ ਕਰਨ ਦਾ ਵੀ ਹੁਕਮ ਦਿੱਤਾ ਹੈ।
Newsline Express
