Skip to main content

newslineexpres

Joe Rogan Podcasts You Must Listen
Home Flood ????  PM ਮੋਦੀ ਵਿਰੁੱਧ DC ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਈ ਪੋਸਟ; ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ

????  PM ਮੋਦੀ ਵਿਰੁੱਧ DC ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਈ ਪੋਸਟ; ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ

by Newslineexpres@1

???? PM ਮੋਦੀ ਖ਼ਿਲਾਫ਼ DC ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਈ ਪੋਸਟ, ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ

ਸੰਗਰੂਰ, 19 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ  – ਪਿਛਲੇ ਦਿਨੀਂ DC ਸੰਗਰੂਰ ਵੱਲੋਂ ਪਾਈ ਗਈ ਪੋਸਟ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਸੀ, ਜਿਸ ਨੂੰ ਲੈ ਕੇ PMO ਆਫਿਸ ਵੱਲੋਂ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਡੀਸੀ ਸੰਗਰੂਰ ਵੱਲੋਂ ਪੋਸਟ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ 10 ਸਤੰਬਰ ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਏ ਸਨ ਤਾਂ ਡੀਸੀ ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਖਿਲਾਫ ਇਕ ਇਤਰਾਜ਼ਯੋਗ ਪੋਸਟ ਪਾਈ ਗਈ ਸੀ ਜਿਸ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ ਜਾਰੀ ਕੀਤੀ 1600 ਕਰੋੜ ਰੁਪਏ ਦੀ ਰਾਹਤ ਰਕਮ ‘ਤੇ ਟਿੱਪਣੀ ਕੀਤੀ ਸੀ ਜਿਸ ਖਿਲਾਫ ਉਨ੍ਹਾਂ ਨੂੰ ਨੋਟਿਸ ਜਾਰੀ ਹੋਇਆ ਪਰ ਹੁਣ ਡੀਸੀ ਨੇ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਅਸਲ ਵਿਚ ਇਹ ਪੋਸਟ ਮੇਰੇ ਵੱਲੋਂ ਨਹੀਂ ਪਾਈ ਗਈ ਸੀ ਸਗੋਂ ਡੀਪੀਆਰਓ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਮੇਰੇ ਟਵਿੱਟਰ ਹੈਂਡਲ ਦੀ ਵਰਤੋਂ ਕਰਕੇ ਇਹ ਪੋਸਟ ਸਾਂਝੀ ਕੀਤੀ ਗਈ ਸੀ।

ਡੀਸੀ ਸੰਗਰੂਰ ਦਾ ਕਹਿਣਾ ਹੈ ਕਿ ਪੋਸਟ ਪਾਉਣ ਦੇ ਕੁਝ ਹੀ ਦੇਰ ਬਾਅਦ ਇਸ ਨੂੰ ਡਿਲੀਟ ਕਰ ਦਿੱਤਾ ਗਿਆ ਸੀ ਤੇ ਹੁਣ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Articles

Leave a Comment