???? ਡੇਰਾ ਬਿਆਸ ਮੁਖੀ ਨੇ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
ਪਟਿਆਲਾ/ਨਾਭਾ, 23 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਨਾਭਾ ਦੀ ਜੇਲ ’ਚ ਬੰਦ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਮੰਗਲਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ।

ਬਾਬਾ ਗੁਰਿੰਦਰ ਸਿੰਘ ਨੇ ਅੱਧੇ ਘੰਟੇ ਦੇ ਕਰੀਬ ਮਜੀਠੀਆ ਨਾਲ ਜੇਲ੍ਹ ਦੇ ਅੰਦਰ ਮੁਲਾਕਾਤ ਕੀਤੀ। ਜਿਵੇਂ ਹੀ ਡੇਰਾ ਮੁਖੀ ਦੇ ਆਉਣ ਬਾਰੇ ਪੈਰੋਕਾਰਾਂ ਨੂੰ ਪਤਾ ਲੱਗਾ, ਤਾਂ ਵੱਡੀ ਗਿਣਤੀ ਵਿੱਚ ਲੋਕ ਉਥੇ ਪਹੁੰਚੇ। ਇਸ ਦੌਰਾਨ ਮਜੀਠੀਆ ਦੀ ਟੀਮ ਨੇ ਧੰਨਵਾਦ ਪੱਤਰ ਪੋਸਟ ਕੀਤਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਣੀ ਤੈਅ ਕੀਤੀ ਹੈ।
